DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕੀਟਨਾਸ਼ਕ ਦਵਾਈਆਂ ਦੀ ਜਾਂਚ ਦੇ ਹੁਕਮ

ਮਾਲਵਾ ਪੱਟੀ ਵਿੱਚ ਮੀਂਹ ਮਗਰੋਂ ਸਾਉਣੀ ਦੀਆਂ ਫ਼ਸਲਾਂ ਦੇ ਸਿਰ ਚੁੱਕਣ ਤੋਂ ਬਾਅਦ ਹੁਣ ਸਪਰੇਆਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਖੇਤੀਬਾੜੀ ਵਿਭਾਗ ਨੂੰ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਸੈਂਪਲ ਸਖ਼ਤੀ...

  • fb
  • twitter
  • whatsapp
  • whatsapp
featured-img featured-img
ਕੀਟਨਾਸ਼ਕ ਦਵਾਈਆਂ ਦੀ ਦੁਕਾਨ ’ਤੇ ਵਿਕਰੀ ਲਈ ਪਈਆਂ ਸਪਰੇਆਂ। -ਫੋਟੋ: ਸੁਰੇਸ਼
Advertisement

ਮਾਲਵਾ ਪੱਟੀ ਵਿੱਚ ਮੀਂਹ ਮਗਰੋਂ ਸਾਉਣੀ ਦੀਆਂ ਫ਼ਸਲਾਂ ਦੇ ਸਿਰ ਚੁੱਕਣ ਤੋਂ ਬਾਅਦ ਹੁਣ ਸਪਰੇਆਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਖੇਤੀਬਾੜੀ ਵਿਭਾਗ ਨੂੰ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਸੈਂਪਲ ਸਖ਼ਤੀ ਨਾਲ ਭਰਨ ਦੇ ਆਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਖੁੱਲ੍ਹੀਆਂ ਦੁਕਾਨਾਂ ਦੀ ਪੜਤਾਲ ਲਈ ਖੁਦ ਜਾ ਕੇ ਚੈਕਿੰਗ ਕਰਨ ਤਾਂ ਜੋ ਕਿਸਾਨਾਂ ਨੂੰ ਮਿਆਰੀ ਦਵਾਈਆਂ ਮਿਲ ਸਕਣ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨਾਲ ਇਸੇ ਹਫ਼ਤੇ ਵਿਸ਼ੇਸ਼ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਹੀ ਦਵਾਈ ਅਤੇ ਖਾਦ ਮਿਲੇ, ਤਾਂ ਜੋ ਝਾੜ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਖੇਤੀ ਵਿਭਾਗ ਨੂੰ ਕੀੜੇਮਾਰ ਦਵਾਈਆਂ ਅਤੇ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀਆਂ ਜ਼ਰੂਰਤਾਂ ਅਨੁਸਾਰ ਸਮਾਨ ਦਾ ਬੰਦੋਬਸਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲਾਂ ਮਰ ਗਈਆਂ ਹਨ, ਉੱਥੇ ਦੁਕਾਨਦਾਰਾਂ ਨਾਲ ਸਲਾਹ ਕਰਕੇ ਮਿਆਰੀ ਕਿਸਮ ਦੇ ਬੀਜਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

Advertisement

ਦੁਕਾਨਾਂ ਦੇ ਬਾਹਰ ਸਟਾਕ ਬੋਰਡ ਅਤੇ ਰੇਟ ਲਿਸਟ ਲਾਉਣੀ ਲਾਜ਼ਮੀ

Advertisement

ਜ਼ਿਲ੍ਹਾ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਬਲਾਕ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਉਨ੍ਹਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਖੇਤਰ ਵਿਚਲੀਆਂ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਉਪਰ ਲੱਗੇ ਸਟਾਕ ਬੋਰਡ ਅਤੇ ਰੇਟ ਲਿਸਟਾਂ ਦਾ ਬਕਾਇਦਾ ਰੂਪ ’ਚ ਨਿਰੀਖਣ ਕਰਦੇ ਰਹਿਣ। ਉਨ੍ਹਾਂ ਸਮੂਹ ਫਰਮਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਦੁਕਾਨ ਦੇ ਬਾਹਰ ਕੀੜੇਮਾਰ ਦਵਾਈਆਂ ਅਤੇ ਖਾਦਾਂ ਦਾ ਸਟਾਕ ਰੋਜ਼ਾਨਾ ਬੋਰਡ ’ਤੇ ਭਰਨ ਅਤੇ ਹਰੇਕ ਦੁਕਾਨਦਾਰ ਵੱਲੋਂ ਰੇੇਟ ਲਿਸਟ ਵੀ ਲਗਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਪਤਾ ਲੱਗ ਸਕੇ ਕਿ ਕਿਸ ਵਸਤੂ ਦਾ ਰੇਟ ਕਿੰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੌਰਾਨ ਵੱਧ ਤੋਂ ਵੱਧ ਡੀਲਰਾਂ ਦਾ ਰਿਕਾਰਡ ਚੈਕ ਕੀਤਾ ਜਾਵੇ ਅਤੇ ਜਿਥੇ ਕਿਤੇ ਵੀ ਕੋਈ ਸ਼ੱਕ ਦੀ ਗੁੰਜਾਇਸ਼ ਹੋਵੇ ਤਾਂ ਉਸ ਤੇ ਸੈਂਪਲ ਪਹਿਲ ਦੇ ਅਧਾਰ ’ਤੇ ਭਰਕੇ ਟੈਸਟ ਕਰਵਾਏ ਜਾਣ।

Advertisement
×