ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਹੁਕਮ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਦਫਤਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਤਾਕੀਦ ਕੀਤੀ ਕਿ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਖੇਤੀਬਾੜੀ ਦਫਤਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਫਸਲਾਂ ਦੀਆਂ ਬਿਮਾਰੀਆਂ, ਨੁਕਸਾਨ ਦਾ ਮਾਮਲਾ ਹੋਵੇ ਜਾਂ ਕਿਸੇ ਬੀਜ ਜਾਂ ਰੇਹ ਵਿਕਰੇਤਾ ਵੱਲੋਂ ਕਿਸੇ ਕਿਸਾਨ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੋਵੇ ਤਾਂ ਉਹ ਤੁਰੰਤ ਖੇਤੀਬਾੜੀ ਦਫਤਰ ਨਾਲ ਸੰਪਰਕ ਕਰਨ ਤੇ ਜੇ ਕੋਈ ਕਰਮਚਾਰੀ ਸੁਣਵਾਈ ਨਹੀਂ ਕਰਦਾ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਕਈ ਮਾਮਲਿਆਂ ਸਬੰਧੀ ਵੀ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਤੁਰੰਤ ਹੱਲ ਕਰਨ ਦੀ ਤਾਕੀਦ ਕੀਤੀ। ਅਧਿਕਾਰੀਆਂ ਨਾਲ ਬੈਠਕ ਵਿੱਚ ਕਣਕ ਦੀ ਬਜਾਈ ਅਤੇ ਪਰਾਲੀ ਪ੍ਰਬੰਧਨ ਦੇ ਮੁੱਦਿਆਂ ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਪੂਰੀ ਤਰ੍ਹਾਂ ਨਾਲ ਖਤਮ ਹੋ ਜਾਵੇਗੀ।
