DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਥੇਬੰਦੀਆਂ ਨੇ ਹਸਪਤਾਲ ਵਿੱਚ ਧਰਨਾ ਲਾਇਆ

ਔਰਤ ਦਾ ਗਲਤ ਅਪਰੇਸ਼ਨ ਕਰਨ ਤੋਂ ਭੜਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਇਥੇ ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਖਿਲਾਫ਼ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਪੱਧਰੀ ਇਸ ਹਸਪਤਾਲ ਵਿੱਚ ਦੋ ਦਿਨ ਪਹਿਲਾਂ ਮਜ਼ਦੂਰ...

  • fb
  • twitter
  • whatsapp
  • whatsapp
featured-img featured-img
ਧਰਨੇ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਰਾਜਵਿੰਦਰ ਰਾਣਾ।
Advertisement

ਔਰਤ ਦਾ ਗਲਤ ਅਪਰੇਸ਼ਨ ਕਰਨ ਤੋਂ ਭੜਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਇਥੇ ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਖਿਲਾਫ਼ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਪੱਧਰੀ ਇਸ ਹਸਪਤਾਲ ਵਿੱਚ ਦੋ ਦਿਨ ਪਹਿਲਾਂ ਮਜ਼ਦੂਰ ਔਰਤ ਸੁਖਵਿੰਦਰ ਕੌਰ ਦੇ ਪਿੱਤੇ ਦੀ ਪੱਥਰੀ ਦੇ ਅਪਰੇਸ਼ਨ ਦੌਰਾਨ ਉਸ ਦੀ ਭੋਜਨ ਨਲੀ ਕੱਟੀ ਗਈ। ਔਰਤ ਹੁਣ ਗੰਭੀਰ ਹਾਲਤ ’ਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀ ਹੈ। ਇਸ ਧਰਨੇ ਦੀ ਅਗਵਾਈ ਸੀ ਪੀ ਆਈ (ਐਮ.ਐਲ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕੀਤੀ ਗਈ। ਹਸਪਤਾਲ ਦੇ ਪ੍ਰਬੰਧਕਾਂ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਲਿਬਰੇਸ਼ਨ ਆਗੂ ਰਾਜਵਿੰਦਰ ਸਿੰਘ ਰਾਣਾ ਨੇ ਮੰਚ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇਣਾ ਦਾ ਐਲਾਨ ਕੀਤਾ। ਧਰਨਾਕਾਰੀਆਂ ਨੇ ਧਰਨਾ ਉਦੋਂ ਚੁੱਕਿਆ ਜਦੋਂ ਸਿਹਤ ਵਿਭਾਗ ਮਾਨਸਾ ਦੇ ਕਾਰਜਕਾਰੀ ਐੱਸ ਐੱਮ ਓ ਡਾ. ਨਿਸ਼ਾਂਤ ਕੁਮਾਰ ਵੱਲੋਂ ਗਲਤ ਅਪਰੇਸ਼ਨ ਕਰਨ ਵਾਲੇ ਡਾਕਟਰ ਦੀ ਬਦਲੀ ਬੁਢਲਾਡਾ ਦੀ ਕਰਨ ਅਤੇ ਉਸ ਖਿਲਾਫ਼ ਡਾਕਟਰਾਂ ਦਾ ਬੋਰਡ ਬਣਾ ਕੇ ਇਸ ਅਣਗਿਹਲੀ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ (ਐੱਮ.ਐੱਲ) ਲਿਬਰੇਸ਼ਨ ਦੇ ਸੂਬਾ ਆਗੂ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਇਸ ਮਾਮਲੇ ਵਿਚ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵੱਲੋਂ ਡਾਕਟਰ ਨੂੰ ਮਿਲੇ ਅਤੇ ਇਸ ’ਤੇ ਡਾਕਟਰ ਨੇ ਆਪਣੀ ਕੋਈ ਗਲਤੀ ਨਹੀਂ ਮੰਨੀ ਅਤੇ ਉਲਟਾ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ। ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ ਨੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨੂੰ ਅਪੀਲ ਕਿ ਜਲਦੀ ਤੋਂ ਜਲਦੀ ਜਾਂਚ ਕਮੇਟੀ ਬਣਾ ਕੇ ਕਸੂਰਵਾਰ ਡਾਕਟਰ ਖਿਲਾਫ਼ ਰਿਪੋਰਟ ਬਣਾਈ ਜਾਵੇ। ਉਨ੍ਹਾਂ ਪੁਲੀਸ ਨੂੰ ਵੀ ਅਪੀਲ ਕੀਤੀ ਕਿ ਪੀੜਤ ਮਜ਼ਦੂਰ ਨੇ ਡਾਕਟਰ ਦੇ ਖਿਲਾਫ, ਜੋ ਸ਼ਿਕਾਇਤ ਕੀਤੀ ਹੈ, ਉਸ ’ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇ।

Advertisement
Advertisement
×