ਪੱਤਰ ਪ੍ਰੇਰਕ
ਸ਼ਹਿਣਾ, 3 ਨਵੰਬਰ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿੱਚ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ‘ਰੌਣਕ ਧੀਆਂ ਦੀ’ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਬਿੜਿਆ। ਸਮਾਗਮ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ ਢਿੱਲੋਂ ਅਤੇ ਸਮੂਹ ਸਟਾਫ਼ ਦੀ ਨਿਗਰਾਨੀ ਹੇਠ ਹੋਇਆ। ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ ਵੱਲੋਂ ਸਾਲਾਨਾ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਰ ਖੇਤਰ ਵਿੱਚ ਅੱਗੇ ਵਧ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਸਿੱਧੂ, ਸੁਖਦੇਵ ਸਿੰਘ ਝੋਰਡ, ਅਮਨਦੀਪ ਸਿੰਘ, ਕੁਲਦੀਪ ਸਿੰਘ, ਸਮਾਜ ਸੇਵੀ ਸੁਖਵਿੰਦਰ ਸਿੰਘ ਕਲਕੱਤਾ, ਕਾਂਗਰਸੀ ਆਗੂ ਅਤੇ ਪੰਚਾਇਤ ਮੈਂਬਰ ਸੁਖਵਿੰਦਰ ਸਿੰਘ ਧਾਲੀਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਸਟਾਫ਼ ਅਤੇ ਮਾਪੇ ਮੌਜੂਦ ਸਨ। ਸਮਾਗਮ ਦੌਰਾਨ ਸਕੂਲ ਵੱਲੋਂ ਆਈਆਂ ਸ਼ਖ਼ਸੀਅਤਾਂ ਅਤੇ ਵਧੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਆਈਆਂ ਸ਼ਖ਼ਸੀਅਤਾ ਦਾ ਧੰਨਵਾਦ ਕੀਤਾ ਗਿਆ। ਸਟੇਜ ਦੀ ਭੂਮਿਕਾ ਮੈਡਮ ਹਰਪ੍ਰੀਤ ਕੌਰ ਵੱਲੋਂ ਨਿਭਾਈ ਗਈ।