ਵਿੱਦਿਅਕ ਟੂਰ ਲਾਇਆ
ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵੱਲੋਂ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮਨਕੰਵਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਦਾਸਤਾਨ-ਏ-ਸ਼ਹਾਦਤ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਹੜੱਪਾ ਸੱਭਿਅਤਾ ਨਾਲ ਸਬੰਧਤ ਮਿਊਜ਼ੀਅਮ, ਉੱਚਾ ਪਿੰਡ ਸੰਘੋਲ, ਗੁਰਦੁਆਰਾ ਰਾੜਾ ਸਾਹਿਬ ਤੇ ਗੁਰਦੁਆਰਾ...
Advertisement
ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵੱਲੋਂ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮਨਕੰਵਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਦਾਸਤਾਨ-ਏ-ਸ਼ਹਾਦਤ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਹੜੱਪਾ ਸੱਭਿਅਤਾ ਨਾਲ ਸਬੰਧਤ ਮਿਊਜ਼ੀਅਮ, ਉੱਚਾ ਪਿੰਡ ਸੰਘੋਲ, ਗੁਰਦੁਆਰਾ ਰਾੜਾ ਸਾਹਿਬ ਤੇ ਗੁਰਦੁਆਰਾ ਢਕੀ ਸਾਹਿਬ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਮੈਨੇਜਮੈਂਟ ਵੱਲੋਂ ਹਰ ਸਾਲ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਮੌਕੇ ਐੱਮ ਡੀ ਰਛਪਾਲ ਕੌਰ, ਵਾਈਸ ਪ੍ਰਿੰਸੀਪਲ ਪਰਮਜੀਤ ਕੌਰ, ਸਤਵੀਰ ਕੌਰ, ਸ਼ਰਨਦੀਪ ਕੌਰ, ਸਰਬਜੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਮਨਦੀਪ ਕੌਰ, ਸੁਰਿੰਦਰ ਕੌਰ, ਮਹਿੰਦਰ ਸਿੰਘ ਤੇ ਜਗਸੀਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
