DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਵਿੱਚ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦਾ ਆਗਾਜ਼

ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਸਕੀਮਾਂ ਬਾਰੇ ਜਾਣਕਾਰੀ ਦਿੱਤੀ

  • fb
  • twitter
  • whatsapp
  • whatsapp
Advertisement
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਹੋਏ ਸਮਾਗਮ ਨਾਲ ਹੋਈ।

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸਨਮਾਨਯੋਗ ਅਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਬਜ਼ੁਰਗਾਂ ਨੂੰ ਮਾਣ ਸਨਮਾਨ ਅਤੇ ਉਨ੍ਹਾਂ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਬਜ਼ੁਰਗਾਂ ਦੇ ਸੀਨੀਅਰ ਸਿਟੀਜ਼ਨ ਕਾਰਡ, ਪੈਨਸ਼ਨ, ਬੈਂਕਾਂ ਦੀਆਂ ਸਕੀਮਾਂ ਅਤੇ ਆਨਲਾਈਨ ਫਰਾਡ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ।

Advertisement

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦੀ ਨੀਂਹ ਹੁੰਦੇ ਹਨ ਅਤੇ ਇਨ੍ਹਾਂ ਦੇ ਵਡਮੁੱਲੇ ਯੋਗਦਾਨ ਦਾ ਮੁੱਲ ਪਾਉਣਾ ਸਾਡਾ ਫ਼ਰਜ਼ ਹੈ। ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਮੌਜੂਦ ਸਮੂਹ ਬਜ਼ੁਰਗਾਂ ਦਾ ਧੰਨਵਾਦ ਕਰਦਿਆਂ ਕਿਹਾ,‘ਇਨ੍ਹਾਂ ਬਜ਼ੁਰਗਾਂ ਦੇ ਯਤਨ ਸਦਕਾ ਹੀ ਅੱਜ ਅਸੀਂ ਪ੍ਰਗਤੀਸ਼ੀਲ ਸਮਾਜ ’ਚ ਵਿਚਰ ਰਹੇ ਹਾਂ।’ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਵੀ ਲਾਇਆ ਗਿਆ ਅਤੇ ਬਜ਼ੁਰਗਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਦਾ ਧਿਆਨ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਬੀਮਾ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਉਹ ਆਪਣਾ 10 ਲੱਖ ਤੱਕ ਦਾ ਸਾਲਾਨਾ ਇਲਾਜ ਸਰਕਾਰੀ ਤੇ ਮਨਜ਼ੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਕਰਵਾ ਸਕਣਗੇ।

Advertisement

ਮੇਅਰ ਪਦਮਜੀਤ ਮਹਿਤਾ ਨੇ ਕਿਹਾ ਕਿ ਬਜ਼ੁਰਗਾਂ ਦੇ ਤਜ਼ਰਬੇ ਨੌਜਵਾਨ ਪੀੜ੍ਹੀ ਲਈ ਸਿਹਤ ਦਾ ਪਿਟਾਰਾ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਮਾਣ ਹਨ ਅਤੇ ਇਨ੍ਹਾਂ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਿਸ਼ੇਸ਼ ਸੈਲਫ਼ੀ ਪੁਆਇੰਟ ਵੀ ਬਣਾਇਆ ਗਿਆ ਸੀ, ਜਿੱਥੇ ਸਾਡੇ ਮਨ ਮੱਤੇ ਬਜ਼ੁਰਗਾਂ ਨੇ ਆਪਣੀਆਂ ਤਸਵੀਰਾਂ ਖਿਚਵਾਈਆਂ। ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਵੱਖ-ਵੱਖ ਉਪਲਬਧੀਆਂ ਲਈ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਬਿਕਰਮ ਸਿੰਘ ਲਵਲੀ, ਅਮਰਦੀਪ ਰਾਜਨ ਚੇਅਰਮੈਨ ਬਠਿੰਡਾ ਕੇਂਦਰੀ ਸਹਿਕਾਰਤਾ ਬੈਂਕ, ਰਾਕੇਸ਼ ਪੂਰੀ ਚੇਅਰਮੈਨ ਪੰਜਾਬ ਸਟੇਟ ਜੰਗਲਾਤ ਕਾਰਪੋਰੇਸ਼ਨ, ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰਸਟ ਬਠਿੰਡਾ, ਹਰਪਾਲ ਸਿੰਘ ਖੁਰਮੀ ਸਹਾਇਕ ਕਮਿਸ਼ਨਰ (ਜਨਰਲ), ਗਗਨਦੀਪ ਸਿੰਘ, ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਰਮਨਜੀਤ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।\

Advertisement
×