ਮੂੰਹ-ਖੁਰ ਦੀ ਬਿਮਾਰੀ ਫੈਲਣ ਕਾਰਨ ਸੈਂਕੜੇ ਪਸ਼ੂਆਂ ਦੀ ਮੌਤ

ਪਸ਼ੂ ਪਾਲਣ ਵਿਭਾਗ ਵੱਲੋਂ ਬਿਮਾਰੀ ਦੀ ਪੁਸ਼ਟੀ, ਲੋਕਾਂ ਵਿੱਚ ਸਹਿਮ

ਮੂੰਹ-ਖੁਰ ਦੀ ਬਿਮਾਰੀ ਫੈਲਣ ਕਾਰਨ ਸੈਂਕੜੇ ਪਸ਼ੂਆਂ ਦੀ ਮੌਤ

ਪਸ਼ੂਆਂ ਦਾ ਟੀਕਾਕਰਨ ਕਰਦੀ ਹੋਈ ਪਸ਼ੂ ਪਾਲਣ ਵਿਭਾਗ ਦੀ ਟੀਮ।

ਮਹਿੰਦਰ ਸਿੰਘ ਰੱਤੀਆਂ
ਮੋਗਾ, 3 ਅਗਸਤ

ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਦੀਨਾ ਵਿਖੇ ਮੂੰਹ-ਖੁਰ ਦੀ ਬਿਮਾਰੀ ਫੈਲਣ ਨਾਲ ਸੈਂਕੜੇ ਦੁਧਾਰੂ ਤੇ ਹੋਰ ਪਸ਼ੂਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਵੱਡੀ ਗਿਣਤੀ ’ਚ ਪਸ਼ੂ ਬਿਮਾਰ ਹੋਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਪਿੰਡ ’ਚ ਕਰੀਬ ਮਹੀਨਾ ਪਹਿਲਾਂ ਬਿਮਾਰੀ ਨੇ ਦਸਤਕ ਦਿੱਤੀ ਸੀ। ਪਸ਼ੂ ਪਾਲਣ ਵਿਭਾਗ ਦੀਆਂ ਮੋਗਾ, ਲੁਧਿਆਣਾ ਅਤੇ ਜਲੰਧਰ ਤੋਂ ਵਿਸੇਸ਼ ਟੀਮਾਂ ਵੱਲੋਂ ਲਏ ਗਏ ਸੈਂਪਲਾਂ ’ਚ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਦੀ ਪੁਸ਼ਟੀ ਹੋਈ ਹੈ।

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਵੀਨ ਕੌਰ ਨੇ ਮੂੰਹ-ਖੁਰ ਦੀ ਬਿਮਾਰੀ ਫ਼ੈਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਕਰੀਬ 35 ਪਸ਼ੂਆਂ ਦੀ ਮੌਤ ਦੀ ਰਿਪੋਰਟ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਬਿਮਾਰ ਪਸ਼ੂਆਂ ਦੀ ਗਿਣਤੀ ਕਰੀਬ 170 ਸੀ ਜੋ ਹੁਣ ਘਟ ਕੇ ਕਰੀਬ 50 ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗੀ ਟੀਮਾਂ ਮੁਫ਼ਤ ਦਵਾਈ ਨਾਲ ਇਲਾਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਸ ਪਾਸ ਦੇ ਪਿੰਡਾਂ ਖਾਈ, ਬੁਰਜ ਦੁਨਾ, ਕਾਂਗੜ ਆਦਿ ਵਿੱਚ ਬਿਮਾਰੀ ਫੈਲਣ ਤੋਂ ਰੋਕਣ ਲਈ ਟੀਕਾਕਰਨ ਲਗਪਗ ਮੁਕੰਮਲ ਕਰ ਲਿਆ ਗਿਆ ਹੈ ਅਤੇ ਹੋਰ ਪਿੰਡਾਂ ਵਿੱਚ ਟੀਕਾਕਰਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਅਵਾਰਾ ਪਸ਼ੂਆਂ ਦੇ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਆਉਣ ਜਾਣ ਕਾਰਨ ਫੈਲਦੀ ਹੈ। ਉਨ੍ਹਾਂ ਕਿਹਾ ਲੋਕਾਂ ਨੂੰ ਖੁਦ ਤੇ ਪਸ਼ੂਆਂ ਦੀ ਆਵਾਜਾਈ ਪਿੰਡ ਤੋਂ ਬਾਹਰ ਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੀੜਤ ਪਸ਼ੂ ਪਾਲਕਾਂ ਨੇ ਦੱਸਿਆ ਕਿ ਪਿੰਡ ਵਿੱਚ ਸੈਂਕੜੇ ਦੁਧਾਰੂ ਤੇ ਹੋਰ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਪਸ਼ੂ ਬਿਮਾਰ ਹਨ।

ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਵੱਲੋਂ ਪੀੜਤਾਂ ਦੀ ਮਦਦ ਦਾ ਭਰੋਸਾ

ਜ਼ਿਲ੍ਹਾ ਪਰਿਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਅਤੇ ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ, ਰਾਮ ਸਿੰਘ ਨੇ ਵੀ ਪਿੰਡ ਦਾ ਦੌਰਾ ਕਰਕੇ ਸਰਕਾਰ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ ਅਤੇ ਪਿੰਡ ਵਿਚ ਪਸ਼ੂਆਂ ਦੇ ਹੋਏ ਭਾਰੀ ਨੁਕਸਾਨ ਤੇ ਦੁੱਖ ਦਾ ਇਜ਼ਹਾਰ ਵੀ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All