ਤਖ਼ਤ ਦਮਦਮਾ ਸਾਹਿਬ ’ਚ ਬਾਹਰਲੇ ਵਿਦਵਾਨ ਵੀ ਕਰ ਸਕਣਗੇ ਕਥਾ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਅੰਮ੍ਰਿਤ ਵੇਲੇ ਚੱਲਦੀ ਗੁਰਬਾਣੀ ਦੀ ਲੜੀਵਾਰ ਕਥਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਵੇਂ ਪਹਿਲਾਂ ਤੋਂ ਚੱਲ ਰਹੀ...
Advertisement
ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਅੰਮ੍ਰਿਤ ਵੇਲੇ ਚੱਲਦੀ ਗੁਰਬਾਣੀ ਦੀ ਲੜੀਵਾਰ ਕਥਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਵੇਂ ਪਹਿਲਾਂ ਤੋਂ ਚੱਲ ਰਹੀ ਲੜੀਵਾਰ ਗੁਰਬਾਣੀ ਕਥਾ ਸਿਰਫ ਤਖ਼ਤ ਦਮਦਮਾ ਸਾਹਿਬ ਦੇ ਕਥਾਵਾਚਕ ਤੇ ਵਿਦਵਾਨ ਕਰਦੇ ਸਨ ਪਰ ਅੱਜ ਤੋਂ ਬਾਅਦ ਤਖ਼ਤ ਸਾਹਿਬ ਤੋਂ ਬਾਹਰ ਦੇ ਪ੍ਰਸਿੱਧ ਵਿਦਵਾਨ, ਕਥਾਵਾਚਕ ਵੀ ਰੋਜ਼ਾਨਾ ਬਦਲ ਕੇ ਇਹ ਲੜੀਵਾਰ ਕਥਾ ਕਰਿਆ ਕਰਨਗੇ ਜਿਸ ਦੀ ਆਰੰਭਤਾ ਅੱਜ ਉਨ੍ਹਾਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਤਖ਼ਤ ਸਾਹਿਬ ਤੋਂ ਬਾਹਰ ਦੇ ਵਿਦਵਾਨਾਂ ਕਥਾਵਾਚਕਾਂ ਨੂੰ ਤਖ਼ਤ ਸਾਹਿਬ ਵਿਖੇ ਸੰਗਤਾਂ ਨਾਲ ਕਥਾਂ ਵੀਚਾਰਾਂ ਕਰਨ ਦਾ ਮੌਕਾ ਮਿਲੇ ਸਕੇਗਾ। ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦੀ ਅਗਵਾਈ ਹੇਠ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕੀਤਾ ਗਿਆ।
Advertisement
Advertisement
×