ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਕਸਫ਼ੋਰਡ ਸਕੂਲ ਦੇ ਬੱਚਿਆਂ ਨੇ ਪਿਕਨਿਕ ਮਨਾਈ

ਦਿ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ ਸਕੂਲ ਪ੍ਰਬੰਧਕਾਂ ਵੱਲੋਂ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਲਈ ਦੋ ਰੋਜ਼ਾ ਪਿਕਨਿਕ ਮਨਾਉਣ ਵਾਸਤੇ ਵਾਟਰ ਪਾਰਕ, ਝੂਲਿਆਂ ਅਤੇ ਹੋਰ ਖੇਡਾਂ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਛੇਵੀਂ ਤੋਂ ਬਾਰਵੀਂ...
Advertisement

ਦਿ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ ਸਕੂਲ ਪ੍ਰਬੰਧਕਾਂ ਵੱਲੋਂ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਲਈ ਦੋ ਰੋਜ਼ਾ ਪਿਕਨਿਕ ਮਨਾਉਣ ਵਾਸਤੇ ਵਾਟਰ ਪਾਰਕ, ਝੂਲਿਆਂ ਅਤੇ ਹੋਰ ਖੇਡਾਂ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਵਿੱਚ ‘ਸਪੇਸ ਦਾ ਸਫਰ’ ਡੋਮ ਥਿਏਟਰ ਵਿੱਚ ਕਰਵਾਇਆ ਗਿਆ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਦਾ ਬੌਧਿਕ ਵਿਕਾਸ ਲਈ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸ ਮੌਕੇ ਸਕੂਲ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ ਤੇ ਰਮਨਦੀਪ ਸਿੰਘ ਹਾਜ਼ਰ ਸਨ।

Advertisement

Advertisement