ਆਕਸਫੋਰਡ ਸਕੂਲ ਨੇ ਖੇਡਾਂ ’ਚ 33 ਤਗ਼ਮੇ ਜਿੱਤੇ
ਦਿ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਦੇ ਖਿਡਾਰੀਆਂ ਨੇ ਗਰਮ ਰੁੱਤ ਦੀਆਂ ਜ਼ੋਨ ਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੁਲ 33 ਤਗ਼ਮੇ ਹਾਸਲ ਕੀਤੇ ਹਨ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਸਕੂਲ ਨੇ ਕਬੱਡੀ ਅੰਡਰ-14 ਲੜਕੀਆਂ...
Advertisement
ਦਿ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਦੇ ਖਿਡਾਰੀਆਂ ਨੇ ਗਰਮ ਰੁੱਤ ਦੀਆਂ ਜ਼ੋਨ ਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੁਲ 33 ਤਗ਼ਮੇ ਹਾਸਲ ਕੀਤੇ ਹਨ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਸਕੂਲ ਨੇ ਕਬੱਡੀ ਅੰਡਰ-14 ਲੜਕੀਆਂ ਵਿਚ ਸੋਨੇ ਦਾ ਤਗ਼ਮਾ ਅਤੇ ਕਬੱਡੀ ਅੰਡਰ-14 ਲੜਕਿਆਂ ਵਿਚ ਤਾਂਬੇ ਦੇ ਤਗ਼ਮਾ ਹਾਸਲ ਕੀਤਾ ਹੈ। ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਸੋਨੇ ਦੇ ਤਗਮੇ 15, ਚਾਂਦੀ ਤੇ ਤਾਂਬੇ ਦੇ 9-9 ਤਗ਼ਮੇ ਪ੍ਰਾਪਤ ਕੀਤੇ ਹਨ। ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ, ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਤੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ।
Advertisement
Advertisement