ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਪਾ ਇਲਾਕੇ ’ਚ ਝੋਨੇ ਦੀ ਲੁਆਈ ਸ਼ੁਰੂ

ਸੀ. ਮਾਰਕੰਡਾ ਤਪਾ ਮੰਡੀ, 8 ਜੂਨ ਸਥਾਨਕ ਇਲਾਕੇ ’ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਕਿਸਾਨ ਬੁੱਧ ਸਿੰਘ ਨੇ ਦੱਸਿਆ ਕਿ ਬੇਸ਼ੱਕ ਸਰਕਾਰ ਨੇ 9 ਜੂਨ ਤੋਂ ਝੋਨੇ ਦੀ ਲਵਾਈ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ...
Advertisement

ਸੀ. ਮਾਰਕੰਡਾ

ਤਪਾ ਮੰਡੀ, 8 ਜੂਨ

Advertisement

ਸਥਾਨਕ ਇਲਾਕੇ ’ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਕਿਸਾਨ ਬੁੱਧ ਸਿੰਘ ਨੇ ਦੱਸਿਆ ਕਿ ਬੇਸ਼ੱਕ ਸਰਕਾਰ ਨੇ 9 ਜੂਨ ਤੋਂ ਝੋਨੇ ਦੀ ਲਵਾਈ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਸੂਏ ‘ਚ ਮੀਂਹ ਪੈਣ ਅਤੇ ਕੱਸੀਆਂ ਵਿੱਚ ਪਾਣੀ ਆਉਣ ਕਾਰਨ ਝੋਨਾ ਲਾਉਣ ਲਈ ਕਿਸਾਨ ਇਸ ਮੌਕੇ ਨੂੰ ਹੱਥੋਂ ਨਹੀਂ ਗਵਾਉਣਾ ਚਾਹੁੰਦੇ। ਕਿਸਾਨਾਂ ਨੂੰ ਮਜਬੂਰ ਹੋਣਾ ਪਿਆ ਹੈ। ਪਾਵਰਕੌਮ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਲੋੜੀਦੇ ਪ੍ਰਬੰਧ ਕੀਤੇ ਜਾ ਰਹੇ ਹਨ। ਦੂਸਰੇ ਪਾਸੇ ਕਿਸਾਨਾਂ ਨੇ ਪਾਣੀ ਛੱਡਕੇ ਕੱਦੂ ਕਰਨਾ ਸ਼ੁਰੂ ਕਰਕੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੱਸਿਆ ਕਿ ਝੋਨੇ ਦੀ ਪਨੀਰੀ ਤਿਆਰ ਹੋ ਚੁੱਕੀ ਹੈ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਨਾ ਆਉਣ ਕਾਰਨ ਇਸ ਵਾਰ ਪੰਜਾਬੀ ਮਜਦੂਰ 5 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨਾ ਲਗਾ ਰਹੇ ਹਨ ਅਤੇ 2 ਵਕਤ ਦੀ ਚਾਹ ਨਾਲ ਦਿੱਤੀ ਜਾ ਰਹੀ ਹੈ। ਇਸ ਸਾਲ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ’ਚ ਵੀ ਦਿਲਚਸਪੀ ਵਿਖਾਈ ਜਾ ਰਹੀ ਹੈ।

Advertisement