Paddy Procurement: ਚੇਅਰਮੈਨ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਾਈ
ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਅਤੇ ਹਰਿੰਦਰ ਸਿੰਘ ਧਾਲੀਵਾਲ ਨੇ ਅੱਜ ਅਨਾਜ ਮੰਡੀ ਬਰਨਾਲਾ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਬੰਧਾਂ ਵਿੱਚ...
ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਅਤੇ ਹਰਿੰਦਰ ਸਿੰਘ ਧਾਲੀਵਾਲ ਨੇ ਅੱਜ ਅਨਾਜ ਮੰਡੀ ਬਰਨਾਲਾ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਬੰਧਾਂ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖ਼ਰੀਦ ਪ੍ਰਬੰਧ ਪੁਖਤਾ ਕੀਤੇ ਜਾ ਰਹੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ’ਚ ਆਏ ਝੋਨੇ ਦੀ ਨਾਲੋ-ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖ਼ਰੀਦ ਕਰ ਕੇ ਚੁਕਾਈ ਕਰਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ।
ਸ੍ਰੀ ਧਾਲੀਵਾਲ ਕਿਹਾ ਕਿ ਮੰਡੀਆਂ ਵਿਚ ਬਿਜਲੀ, ਪਾਣੀ, ਸਫ਼ਾਈ, ਪਖਾਨਿਆਂ ਆਦਿ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

