Paddy Procurement: ਖ਼ਰੀਦ ’ਚ ਬੇਨਿਯਮੀਆਂ ਵਿਰੁੱਧ ਧਰਨਾ
ਮੰਡੀਆਂ ’ਚ ਝੋਨੇ ਦੀ ਖਰੀਦ ਵਿੱਚ ਬੇਨਿਯਮੀਆਂ ਨੂੰ ਲੈ ਕੇ ਕਿਸਾਨਾਂ ਸਰਦੂਲਗੜ੍ਹ-ਡੱਬਵਾਲੀ ਸੜਕ ’ਤੇ ਜਾਮ ਲਾ ਕੇ ਖ਼ਰੀਦ ਏਜੰਸੀਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਖ਼ਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀ ’ਤੇ ਕਥਿਤ ਲਾਪਰਵਾਹੀ ਦੇ ਦੋਸ਼ ਲਾਏ। ਭਾਰਤੀ ਕਿਸਾਨ ਏਕਤਾ...
ਮੰਡੀਆਂ ’ਚ ਝੋਨੇ ਦੀ ਖਰੀਦ ਵਿੱਚ ਬੇਨਿਯਮੀਆਂ ਨੂੰ ਲੈ ਕੇ ਕਿਸਾਨਾਂ ਸਰਦੂਲਗੜ੍ਹ-ਡੱਬਵਾਲੀ ਸੜਕ ’ਤੇ ਜਾਮ ਲਾ ਕੇ ਖ਼ਰੀਦ ਏਜੰਸੀਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਖ਼ਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀ ’ਤੇ ਕਥਿਤ ਲਾਪਰਵਾਹੀ ਦੇ ਦੋਸ਼ ਲਾਏ। ਭਾਰਤੀ ਕਿਸਾਨ ਏਕਤਾ (ਬੀ ਕੇ ਈ) ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਚੌਲ ਮਿੱਲਰ ਅਤੇ ਕਮਿਸ਼ਨ ਏਜੰਟ ਮੰਡੀ ਵਿੱਚ ਮਨਮਾਨੇ ਢੰਗ ਨਾਲ ਕੰਮ ਕਰ ਰਹੇ ਹਨ। ਨਮੀ ਦੇ ਨਾਂ ’ਤੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਕਿਸਾਨਾਂ ਦਾ ਝੋਨਾ ਘੱਟ ਕੀਮਤਾਂ ’ਤੇ ਖ਼ਰੀਦਿਆ ਜਾ ਰਿਹਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਮਾਰਕੀਟ ਕਮੇਟੀ ਅਤੇ ਖ਼ਰੀਦ ਏਜੰਸੀਆਂ ਦੀ ਮਿਲੀਭੁਗਤ ਕਾਰਨ ਕਿਸਾਨਾਂ ਨੂੰ ਲੁਟਿਆ ਜਾ ਰਿਹਾ ਹੈ। ਸੜਕ ਜਾਮ ਦੀ ਜਾਣਕਾਰੀ ਮਿਲਣ ’ਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਮਾਰਕੀਟ ਕਮੇਟੀ ਦੇ ਸਕੱਤਰ, ਜ਼ਿਲ੍ਹਾ ਮੈਜਿਸਟਰੇਟ ਵੇਅਰਹਾਊਸ ਅਤੇ ਡੀ ਐੱਫ ਐੱਸ ਸੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਫੱਗੂ ਮੰਡੀ ਦੇ ਚਾਰ ਸਬੰਧਤ ਕਮਿਸ਼ਨ ਏਜੰਟਾਂ ਨੂੰ ਤੁਰੰਤ ਪ੍ਰਭਾਵ ਨਾਲ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਡੀ ਐੱਫ ਐੱਸ ਸੀ ਨੇ ਕਿਸਾਨਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਰੁਕਾਵਟ ਦੇ ਸਰਕਾਰੀ ਰੇਟ ’ਤੇ ਖ਼ਰੀਦਣ ਦਾ ਪ੍ਰਬੰਧ ਕਰ ਰਿਹਾ ਹੈ। ਨਮੀ ਦੀ ਜਾਂਚ ਹੁਣ ਵਿਸ਼ੇਸ਼ ਤੌਰ ’ਤੇ ਸਰਕਾਰੀ ਪ੍ਰਮਾਣਿਤ ਮਸ਼ੀਨਾਂ ਨਾਲ ਕੀਤੀ ਜਾਵੇਗੀ।
ਪ੍ਰਸ਼ਾਸਨਿਕ ਅਧਿਕਾਰੀਆਂ ਦੇ ਭਰੋਸੇ ਅਤੇ ਡੀ ਸੀ ਫੋਨ ’ਤੇ ਗੱਲਬਾਤ ਤੋਂ ਬਾਅਦ ਕਿਸਾਨਾਂ ਨੇ ਜਾਮ ਹਟਾ ਦਿੱਤਾ। ਸ੍ਰੀ ਔਲਖ ਨੇ ਚਿਤਾਵਨੀ ਦਿੱਤੀ ਕਿ ਜੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ ਤਾਂ ਉਹ ਅਗਲੇਰੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ।

