ਭਗਤਾ ਭਾਈ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਕਸਬਾ ਭਗਤਾ ਭਾਈ ਦੀ ਦਾਣਾ ਮੰਡੀ ਵਿਚ ਝੋਨੇ...
Advertisement
ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਕਸਬਾ ਭਗਤਾ ਭਾਈ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ, ਗੁਰਪ੍ਰੀਤ ਧਾਲੀਵਾਲ, ਸਰਪੰਚ ਅਜਾਇਬ ਹਮੀਰਗੜ੍ਹ, ਪਰਮਜੀਤ ਕਾਂਗੜ, ਬੂਟਾ ਢਿੱਲੋਂ, ਜਗਸੀਰ ਪੰਨੂੰ, ਸੰਜੀਵ ਬੰਟੀ, ਵਿਜੇ ਪੱਪੂ ਅਤੇ ਕਾਕਾ ਖ਼ਾਨਦਾਨ ਹਾਜ਼ਰ ਸਨ।
Advertisement
Advertisement