ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਠਿੰਡਾ ਜ਼ਿਲ੍ਹੇ ਦੀਆਂ 13 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 200 ਅਨਾਜ ਮੰਡੀਆਂ ਵਿੱਚੋਂ ਜਿਥੇ 13 ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ 105 ਆਰਜ਼ੀ ਖਰੀਦ ਕੇਂਦਰਾਂ ’ਚ ਵੀ ਝੋਨੇ ਦੀ ਖਰੀਦ ਬੰਦ...
Advertisement

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 200 ਅਨਾਜ ਮੰਡੀਆਂ ਵਿੱਚੋਂ ਜਿਥੇ 13 ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ 105 ਆਰਜ਼ੀ ਖਰੀਦ ਕੇਂਦਰਾਂ ’ਚ ਵੀ ਝੋਨੇ ਦੀ ਖਰੀਦ ਬੰਦ ਹੋ ਗਈ ਹੈ।

ਡਿਪਟੀ ਕਮਿਸ਼ਨਰ ਦੱਸਿਆ ਕਿ ਚਾਲੂ ਮੰਡੀਆਂ ’ਚ ਝੋਨੇ ਦੀ ਖ਼ਰੀਦ ਦੇ ਨਾਲ-ਨਾਲ ਚੁਕਾਈ ਦਾ ਕੰਮ ਨਿਰਵਿਘਨ ਜਾਰੀ ਹੈ, ਜੋ ਆਖਰੀ ਪੜਾਅ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10 ਨਵੰਬਰ ਤੱਕ ਕੁੱਲ 1,265,414 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 1,213,091 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ 2717.42 ਕਰੋੜ ਰੁਪਏ ਦੀ ਅਦਾਇਗੀ 10 ਨਵੰਬਰ ਤੱਕ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 509,904 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 285,659, ਪਨਸਪ ਵੱਲੋਂ 271,458, ਪੰਜਾਬ ਵੇਅਰ ਹਾਊਸ ਵੱਲੋਂ 144,474, ਐੱਫ ਸੀ ਆਈ ਵੱਲੋਂ 1424 ਅਤੇ ਹੋਰ ਪ੍ਰਾਈਵੇਟ ਵਪਾਰੀਆਂ ਵੱਲੋਂ 172 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।

Advertisement

Advertisement
Show comments