ਝੋਨੇ ਦੀ ਖਰੀਦ ਅੱਜ ਤੋਂ; ਮੰਡੀਆਂ ਵਿੱਚ ਸਫ਼ਾਈ ਦਾ ਮੰਦਾ ਹਾਲ : The Tribune India

ਝੋਨੇ ਦੀ ਖਰੀਦ ਅੱਜ ਤੋਂ; ਮੰਡੀਆਂ ਵਿੱਚ ਸਫ਼ਾਈ ਦਾ ਮੰਦਾ ਹਾਲ

ਝੋਨੇ ਦੀ ਖਰੀਦ ਅੱਜ ਤੋਂ; ਮੰਡੀਆਂ ਵਿੱਚ ਸਫ਼ਾਈ ਦਾ ਮੰਦਾ ਹਾਲ

ਸਫ਼ਾਈ ਪ੍ਰਬੰਧਾਂ ਤੋਂ ਸੱਖਣਾ ਜ਼ਿਲ੍ਹਾ ਮਾਨਸਾ ਦੇ ਪਿੰਡ ਭਲਾਈਕੇ ਦਾ ਖਰੀਦ ਕੇਂਦਰ।

ਜੋਗਿੰਦਰ ਸਿੰਘ ਮਾਨ

ਮਾਨਸਾ, 30 ਸਤੰਬਰ

ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਰਾਜ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਗਏ ਹਨ, ਪਰ ਇੱਥੋਂ ਦੀਆਂ ਬਹੁਤੀਆਂ ਮੰਡੀਆਂ ਵਿੱਚ ਅਜੇ ਤੱਕ ਪ੍ਰਬੰਧਾਂ ਦਾ ਕੋਈ ਵਾਲੀ ਵਾਰਸ ਦਿਖਾਈ ਨਹੀਂ ਦੇ ਰਿਹਾ। ਮਾਨਸਾ ਜ਼ਿਲ੍ਹੇ ਦੀਆਂ ਨਿਰੋਲ ਦਿਹਾਤੀ ਖੇਤਰ ਵਾਲੀਆਂ ਦਰਜਨਾਂ ਹੀ ਅਨਾਜ ਮੰਡੀਆਂ ਵਿੱਚ ਜਾ ਕੇ ਅਜਿਹੇ ਪ੍ਰਬੰਧਾਂ ਦੀ ਪੋਲ ਖੁੱਲ੍ਹਦੀ ਨਜ਼ਰ ਆਉਂਦੀ ਹੈ। ਸ਼ਹਿਰਾਂ ਵਾਲੀਆਂ ਮੰਡੀਆਂ ਵਿੱਚ ਬੇਸ਼ੱਕ ਅਧਿਕਾਰੀਆਂ ਦੇ ਡਰੋਂ ਕੁੱਝ ਕਾਗਜ਼ੀ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ ਹਨ, ਪਰ ਅਜੇ ਤੱਕ ਭਲਕੇ ਝੋਨੇ ਦੀ ਬੋਲੀ ਅਤੇ ਤੋਲ ਲੱਗਣ ਵਾਲੇ ਕਿਧਰੇ ਵੀ ਕੋਈ ਸਥਿਤੀ ਨਜ਼ਰ ਨਹੀਂ ਆ ਰਹੀ। 

ਮਾਨਸਾ ਦੀ ਅਨਾਜ ਮੰਡੀ ਵਿੱਚ ਜਾ ਕੇ ਵੇਖਿਆ ਗਿਆ ਹੈ ਕਿ ਮੰਡੀ ਵਿੱਚ ਅਜੇ ਤੱਕ ਝੋਨਾ ਭਰਨ ਵਾਲਾ ਬਾਰਦਾਨਾ ਨਹੀਂ ਪੁਹੰਚਿਆ ਹੈ ਅਤੇ ਨਾ ਹੀ ਕਿਧਰੇ ਲਾਈਟਾਂ ਲਾਈਆਂ ਗਈਆਂ ਹਨ, ਜਦੋਂ ਕਿ ਕਿਸੇ ਵੀ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਕੋਈ ਪ੍ਰਬੰਧ ਹੋਏ ਵਿਖਾਈ ਨਹੀਂ ਦੇ ਰਹੇ। ਇਹ ਵੀ ਪਤਾ ਲੱਗਿਆ ਹੈ ਕਿ ਜ਼ਿਲ੍ਹੇ ਦੀਆਂ ਜ਼ਿਆਦਾ ਤਰ ਮੰਡੀਆਂ ਵਿੱਚ ਅੱਜ ਤੱਕ ਕਿਸੇ ਵੀ ਸਰਕਾਰੀ ਏਜੰਸੀ ਦੇ ਅਧਿਕਾਰੀ ਵੱਲੋਂ ਗੇੜਾ ਵੀ ਨਹੀਂ ਮਾਰਿਆ ਗਿਆ।

ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਮੰਡੀ ਬੋਰਡ ਵੱਲੋਂ ਅਜੇ ਤੱਕ ਖਰੀਦ ਕੇਂਦਰਾਂ ਦੀ ਸਫਾਈ ਦੇ ਨਾਲ-ਨਾਲ ਪੀਣ ਵਾਲੇ ਪਾਣੀ ਅਤੇ ਲਾਈਟਾਂ ਦੇ ਪ੍ਰਬੰਧ ਕਰਨ ਬਾਰੇ ਕੋਈ ਉਪਰਾਲਾ ਨਹੀਂ ਹੋਇਆ। ਹਾਲਾਂਕਿ ਉਚ ਅਧਿਕਾਰੀਆਂ ਵੱਲੋਂ ਅਜਿਹੇ ਸਾਰੇ ਬੰਦੋਬਸਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਮੰਡੀਆਂ ਦੀ ਸਫਾਈ ਅਤੇ ਪੀਣ ਵਾਲੇ ਪਾਣੀ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਦੇ ਠੇਕੇ ਹਰ ਸਾਲ ਅਕਸਰ ਉਚ ਅਧਿਕਾਰੀਆਂ ਪਾਸੋਂ ਸਿਆਸੀ ਨੇਤਾਵਾਂ ਦੇ ਨੇੜਲੇ ਆਗੂ ਲੈ ਜਾਂਦੇ ਹਨ, ਜਦੋਂ ਕਿ ਮੰਡੀਆਂ ਦੀ ਸਫਾਈ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਤੋਲਿਆਂ ਨੂੰ ਹੀ ਕਰਨੀ ਪੈਂਦੀ ਹੈ।  ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਪੰਜਾਬ ਕਿਸਾਨ ਯੂਨੀਅਨ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਨੇ ਦਾਅਵਾ ਕੀਤਾ ਕਿ ਪੂਰੇ ਜ਼ਿਲ੍ਹੇ ਵਿਚ ਕਿਸੇ ਵੀ ਮੰਡੀ ਦੇ ਸਫਾਈ ਸਮੇਤ ਬਾਕੀ ਸਭ ਪ੍ਰਬੰਧ ਅੱਜ ਸ਼ਾਮ ਤੱਕ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ  ਦੱਸਿਆ ਕਿ ਸਰਕਾਰ ਨੂੰ ਝੋਨੇ ਦੀ ਬੋਲੀ ਉਸੇ ਵੇਲੇ ਹੀ ਲਗਾਉਣੀ ਚਾਹੀਦੀ ਹੈ, ਜਦੋਂ ਕਿਸਾਨ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿੱਚ ਢੇਰੀ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਢਿੱਲੇ ਪ੍ਰਬੰਧਾਂ ਕਾਰਨ ਹਰ ਸਾਲ ਅਕਤੂਬਰ ਮਹੀਨੇ ਦੇ ਪਹਿਲੇ 2 ਹਫਤੇ ਸ਼ੈਲਰ ਮਾਲਕਾਂ ਤੋਂ ਕਿਸਾਨਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। 

ਖਰੀਦ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ: ਡੀਸੀ

ਮਾਨਸਾ ਦੇ ਡੀਸੀ ਬਲਦੀਪ ਕੌਰ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ ਸਮੇਤ ਰਾਜ ਦੀਆਂ 6 ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰਨਗੀਆਂ ਅਤੇ ਫੂਡ ਸਪਲਾਈ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਇਨ੍ਹਾਂ ਖਰੀਦ ਏਜੰਸੀਆਂ ਨੂੰ ਅੱਜ ਸ਼ਾਮ ਤੱਕ ਖਰੀਦ ਕੇਂਦਰਾਂ ਵਿੱਚ ਖਰੀਦ ਅਧਿਕਾਰੀਆਂ ਦੀ ਡਿਊਟੀ ਲਗਾਉਣ ਅਤੇ ਖਰੀਦ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਇਸੇ ਦੌਰਾਨ ਜ਼ਿਲ੍ਹਾ ਮੰਡੀ ਅਫਸਰ ਨੇ ਸੰਪਰਕ ਕਰਨ ’ਤੇ ਮੰਨਿਆ ਕਿ ਕੁਝ ਮੰਡੀਆਂ ਦੀ ਸਫਾਈ ਹੋਣ ਵਾਲੀ ਰਹਿੰਦੀ ਹੈ, ਜਿਨ੍ਹਾਂ ਨੂੰ ਜਿਣਸ ਆਉਣ ਤੋਂ ਪਹਿਲਾਂ-ਪਹਿਲਾਂ ਕਰਵਾ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All