DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਝੋਨਾ ਘੁਟਾਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ: ਸ਼ੈਲਜਾ

ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿੱਚ ਸਾਹਮਣੇ ਆਏ ਕਥਿਤ ਝੋਨਾ ਖਰੀਦ ਘੁਟਾਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ...

  • fb
  • twitter
  • whatsapp
  • whatsapp
Advertisement

ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿੱਚ ਸਾਹਮਣੇ ਆਏ ਕਥਿਤ ਝੋਨਾ ਖਰੀਦ ਘੁਟਾਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਐੱਮ ਪੀ ਕੁਮਾਰੀ ਸ਼ੈਲਜਾ ਨੈ ਕਿਹਾ ਕਿ ਐਤਕੀਂ ਝੋਨੇ ਦਾ ਝਾੜ ਘਟ ਰਿਹਾ ਹੈ ਪਰ ਝੋਨੇ ਦੀ ਖਰੀਦ ਜ਼ਿਆਦਾ ਹੋਈ ਹੈ। ਇਹ ਵਧੇ ਹੋਏ ਅੰਕੜੇ ਸ਼ੱਕ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੁਮਾਰੀ ਸ਼ੈਲਜਾ ਨੇ ਮੰਗ ਕੀਤੀ ਕਿ ਇਸ ਸਮੁੱਚੀ ਘਟਨਾ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਅਤੇ ਇਸ ਮਾਮਲੇ ’ਚ ਕਥਿਤ ਦੋਸ਼ੀਆਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਘਪਲੇ ਦੀ ਰਕਮ ਦੀ ਵਸੂਲੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਖਰੀਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ ਅਤੇ ਸੂਬਾ ਸਰਕਾਰ ਨੂੰ ਵਿਧਾਨ ਸਭਾ ’ਚ ਇਸ ਬਾਰੇ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ।

Advertisement
Advertisement
×