ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝੋਨੇ ਦਾ ਸੀਜ਼ਨ: ਟੇਲਾਂ ’ਤੇ ਨਹਿਰੀ ਪਾਣੀ ਨਾ ਪੁੱਜਣ ਕਾਰਨ ਕਿਸਾਨ ਪ੍ਰੇਸ਼ਾਨ

ਪੁਰਾਣੇ ਨਹਿਰੀ ਖਾਲ ਟੁੱਟੇ, ਜ਼ਮੀਨਦੋਜ਼ ਪਾਈਪਾਂ ਪਾਉਣ ਦੀ ਮੰਗ
Advertisement

ਰਾਜਿੰਦਰ ਸਿੰਘ ਮਰਾਹੜ

ਭਗਤਾ ਭਾਈ, 19 ਜੂਨ

Advertisement

ਪਿੰਡ ਕੋਠਾ ਗੁਰੂ ਵਿੱਚ ਝੋਨੇ ਦੀ ਲੁਆਈ ਦੇ ਸੀਜ਼ਨ ਵਿੱਚ ਟੇਲ ’ਤੇ ਨਹਿਰੀ ਪਾਣੀ ਨਾ ਪਹੁੰਚਣ ਕਾਰਨ ਕਿਸਾਨਾਂ ਨੂੰ ਕਾਫ਼ੀ ਔਖਿਆਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਅਮਰਿੰਦਰ ਸਿੰਘ, ਸੁਰਿੰਦਰ ਕੌਰ, ਸੁਖਦੇਵ ਸਿੰਘ, ਦਰਸ਼ਨ ਸਿੰਘ, ਅਮਰਦੀਪ ਸਿੰਘ, ਜੰਗ ਸਿੰਘ ਅਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਭਦੌੜ ਰਜਵਾਹੇ ਤੋਂ ਮੋਘਾ ਨੰਬਰ 111700/L ਦੇ ਨਹਿਰੀ ਖਾਲ ਲਗਪਗ 40 ਸਾਲ ਪਹਿਲਾਂ ਬਣੇ ਸਨ, ਜੋ ਹੁਣ ਥਾਂ-ਥਾਂ ਤੋਂ ਬੁਰੀ ਤਰ੍ਹਾਂ ਟੁੱਟ ਚੁੱਕੇ ਹਨ। ਇਹ ਖਾਲ ਟੁੱਟਣ ਕਾਰਨ ਇਸ ਸਮੇਂ ਨਹਿਰੀ ਪਾਣੀ ਟੇਲਾਂ 'ਤੇ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਜੇ ਕਿਤੇ ਪਹੁੰਚ ਰਿਹਾ ਹੈ ਤਾਂ ਇਹ ਲੋੜ ਨਾਲੋਂ ਬਹੁਤ ਘੱਟ ਹੈ ਜਿਸ ਕਾਰਨ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਮਜਬੂਰਨ ਡੀਜ਼ਲ ਬਾਲ ਕੇ ਟਿਊਬਵੈੱਲਾਂ ਰਾਹੀਂ ਆਪਣੇ ਖੇਤਾਂ ਦੀ ਸਿੰਜਾਈ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ ਪਿੰਡ ਦੇ ਹੋਰ ਵੀ ਮੋਘਿਆਂ ਦੇ ਖਾਲ ਵੀ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ। ਪ੍ਰਭਾਵਿਤ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਅਮਲੀ ਰੂਪ ਵਿਚ ਟੇਲਾਂ 'ਤੇ ਨਹਿਰੀ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਤਾਂ ਪਿੰਡ ਦੇ ਸਾਰੇ ਮੋਘਿਆਂ ਦਾ ਸਰਵਾ ਕਰਕੇ ਇਥੇ ਜਲਦ ਤੋਂ ਜਲਦ ਜ਼ਮੀਨਦੋਜ਼ ਪਾਈਪਾਂ ਪਾਈਆਂ ਜਾਣ। ਉਨ੍ਹਾਂ ਆਖਿਆ ਕਿ ਪਾਣੀ ਸਮੇਂ ਸਿਰ ਨਾਲ ਮਿਲਣ ਕਾਰਨ ਉਨ੍ਹਾਂ ਨੂੰ ਝੋਨਾ ਲਾਉਣ ’ਚ ਕਾਫੀ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਲੋਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਬਾਰੇ ਜਲਦ ਗੌਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Advertisement
Show comments