ਮਾਨਸਾ ਜ਼ਿਲ੍ਹੇ ਦੇ ਭੀਖੀ ਬਲਾਕ ਨੂੰ ਤੋੜਨ ਖ਼ਿਲਾਫ਼ ਪਿਛਲੇ 43 ਦਿਨਾਂ ਤੋਂ ਚੱਲਿਆ ਆ ਰਿਹਾ ਪੱਕਾ ਮੋਰਚਾ ਅੱਜ ਡੀਡੀਪੀਓ ਵੱਲੋਂ ਵਿਸ਼ਵਾਸ ਦਿਵਾਏ ਜਾਣ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਇਸ ਧਰਨੇ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਅਤੇ ਕਿਸਾਨ, ਮਜ਼ਦੂਰ ਜਥੇਬੰਦੀਆਂ...
Advertisement
ਮਾਲਵਾ
ਪੰਜਾਬ ’ਚ ਦਿਹਾੜੀ ਕਰਨ ਬਿਹਾਰ ਤੋਂ ਆਏ ਮਜ਼ਦੂਰ ਤੋਂ ਤਿੰਨ ਲੁਟੇਰਿਆਂ ਨੇ 25 ਹਜ਼ਾਰ ਰੁਪਏ ਨਗਦ ਅਤੇ ਮੋਬਾਈਲ ਫੋਨ ਖੋਹ ਲਿਆ ਹੈ। ਉਸ ਨੇ ਇਸ ਸਬੰਧੀ ਮਾਨਸਾ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਬਿਹਾਰ ਦੇ ਜ਼ਿਲ੍ਹਾ ਪੂਨੀਆ ਦੇ ਪਿੰਡ ਸਹੁਰੀਆ...
ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ ਸਰਕਾਰੀ ਵਿਵਸਥਾ ਬਾਰੇ ਕਾਂਗਰਸੀ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਉੱਪਰ ਸਵਾਲ ਉਠਾਏ ਹਨ। ਇਸ ਮੌਕੇ ਕਾਂਗਰਸ ਐੱਸਸੀ ਵਿੰਗ ਦੇ ਸੂਬਾ ਕੋਆਰਡੀਨੇਟਰ ਐਡਵੋਕੇਟ ਜਸਵੀਰ ਸਿੰਘ ਖੇੜੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ...
ਸਿਹਤ ਵਿਭਾਗ ਅਤੇ ਪੁਲੀਸ ਵੱਲੋਂ ਬਠਿੰਡਾ ਦੇ ਅਜੀਤ ਰੋਡ ’ਤੇ ਆਯੁਰਵੈਦਿਕ ਸਟੋਰ ਦੀ ਆੜ ਹੇਠ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੀ ਗਤੀਵਿਧੀ ਨੂੰ ਬੇਨਕਾਬ ਕਰਦਿਆਂ ਇਕ ਸਟੋਰ ਨੂੰ ਬੰਦ ਕਰ ਦਿੱਤਾ ਗਿਆ। ਇਹ ਕਾਰਵਾਈ ਥਾਣਾ ਸਿਵਲ ਲਾਈਨ ਨੂੰ ਮਿਲੀਆਂ ਸ਼ਿਕਾਇਤਾਂ ਦੇ ਆਧਾਰ...
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ-ਕੇ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਟਾਫ ਦਾ ਹਾਜ਼ਰੀ ਰਜਿਸਟਰ, ਸਕੂਲਾਂ ਵਿੱਚ ਚੱਲ ਰਹੀ...
Advertisement
ਬਠਿੰਡਾ ਪੁਲੀਸ ਨੇ ਅੱਜ ਇੱਥੇ ਕੇਂਦਰੀ ਜੇਲ੍ਹ ਅੰਦਰ, ਰੇਲਵੇ ਸਟੇਸ਼ਨ, ਸ਼ੱਕੀ ਵਾਹਨਾਂ ਅਤੇ ਜੇਲ੍ਹ ਵਿਚਲੇ ਸ਼ੱਕੀ ਕੈਦੀਆਂ ਦੀ ਤਲਾਸ਼ੀ ਲਈ। ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਬਠਿੰਡਾ ਪੁਲੀਸ ਵਚਨਬੱਧ ਅਤੇ ਯਤਨਸ਼ੀਲ...
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਤੋਂ ਕਾਲਜ ਦੇ ਮੁੱਖ ਗੇਟ ਅੱਗੇ ਲੜੀਵਾਰ ਧਰਨਾ ਆਰੰਭ ਕਰ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਕਾਲਜ ਪ੍ਰਬੰਧਕ ਸਰਕਾਰੀ...
ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਗ਼ੈਰਹਾਜ਼ਰੀ ਕਾਰਨ ਸਹਾਇਕ ਕਮਿਸ਼ਨਰ (ਜਨਰਲ) ਗੁਰਦੇਵ ਸਿੰਘ ਨੂੰ ਪੰਜਾਬ ਸਰਕਾਰ...
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਕਰਾਰ ਦਿੰਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ...
ਦੁਕਾਨਦਾਰ ’ਤੇ ਸਫ਼ਾਈ ਕਾਮਿਆਂ ਨੂੰ ਚੋਰ ਕਹਿਣ ਦਾ ਦੋਸ਼ ਲਾਇਆ
ਮੌੜ ਮੰਡੀ ਸਥਿਤ ਬੱਸ ਅੱਡੇ ’ਚੋਂ ਚੋਰਾਂ ਨੇ ਬਠਿੰਡਾ ਡਿੱਪੂ ਦੀ ਪੀਆਰਟੀਸੀ ਦੀ ਬੱਸ ਚੋਰੀ ਕਰ ਲਈ। ਜਾਣਕਾਰੀ ਮੁਤਾਬਕ ਇਹ ਬੱਸ ਮੌੜ ਤੋਂ ਚੱਲ ਕੇ ਬਠਿੰਡਾ ਜਾਣੀ ਸੀ। ਡਰਾਈਵਰ ਅਤੇ ਕੰਡਕਟਰ ਜਦੋਂ ਆਪਣੀ ਡਿਊਟੀ ਲਈ ਅੱਡੇ ’ਤੇ ਪਹੁੰਚੇ ਤਾਂ ਉੱਥੋਂ...
ਸਡ਼ਕਾਂ ’ਤੇ ਸੀਵਰੇਜ ਦਾ ਪਾਣੀ ਭਰਨ ਕਾਰਨ ਪ੍ਰੇਸ਼ਾਨ ਦੁਕਾਨਦਾਰ; ਪ੍ਰਸ਼ਾਸਨ ’ਤੇ ਸੁਣਵਾਈ ਨਾ ਕਰਨ ਦੇ ਦੋਸ਼
ਪੀਡ਼ਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੀ ਪੇਸ਼ਕਸ਼; ਡਰੇਨਾਂ ਦੀ ਸਫ਼ਾਈ ਦੀ ਹਦਾਇਤ
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਕ੍ਰਾਂਤੀ ਮਿਸ਼ਨ ਤਹਿਤ ਐਂਟੀ ਰੇਬੀਜ਼ (ਹਲਕਾਅ ਵਿਰੋਧੀ) ਵੈਕਸੀਨ ਜ਼ਿਲ੍ਹਾ ਹਸਪਤਾਲ, ਐੱਸਡੀਐੱਚ ਬੁਢਲਾਡਾ, ਸਰਦੂਲਗੜ੍ਹ, ਸੀਐੱਚਸੀ ਭੀਖੀ, ਬਰੇਟਾ, ਝੁਨੀਰ, ਖਿਆਲਾਂ ਕਲਾਂ ਤੇ ਹੁਣ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਉਪਲਬੱਧ...
ਪੰਜਾਬ ਪ੍ਰਦੇਸ਼ ਕਾਂਗਰਸ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸੁਧੀਰ ਭਾਦੂ ਦੇ ਸਹਿਯੋਗ ਨਾਲ ਅਬੋਹਰ ਬਲਾਕ ਪ੍ਰਧਾਨ ਸੁਭਾਸ਼ ਬਾਘਲਾ ਵੱਲੋਂ ਅਤੇ ਅਬੋਹਰ ਬਲਾਕ ਅਬਜ਼ਰਵਰ ਦੀਪਕ ਗਰਗ ਤੇ ਬਲਾਕ ਕੋ-ਆਰਡੀਨੇਟਰ ਹਰਪ੍ਰੀਤ ਜੋਸ਼ਨ ਦੀ ਅਗਵਾਈ ਹੇਠ ਅਬੋਹਰ ਕਾਂਗਰਸ...
ਪਿੰਡ ਦੀਆਂ ਧੀਆਂ ਦਾ ਸਨਮਾਨ; 103 ਵਰ੍ਹਿਆਂ ਦੀ ਜਸਵੀਰ ਕੌਰ ਨੇ ਪਾਈਆਂ ਬੋਲੀਆਂ
ਪੰਜਾਬੀ ਸਾਹਿਤ ਸਭਾ ਬਰਨਾਲਾ ਵੱਲੋਂ ਬਹੁ-ਪੱਖੀ ਲੇਖਕ ਰਾਮ ਸਰੂਪ ਸ਼ਰਮਾ ਦੀ ਪੁਸਤਕ ‘ਸ਼ਾਹ ਮੁਹੰਮਦਾ ਵੇਖ ਪੰਜਾਬ ਆ ਕੇ’ ’ਤੇ ਸਰਕਾਰੀ ਐਮੀਨੈਂਸ ਸਕੂਲ (ਲੜਕੇ) ਬਰਨਾਲਾ ਦੇ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਪ੍ਰਧਾਨਗੀ ਹੇਠ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ...
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਹੰਗ ਸਿੰਘਾਂ ਦੇ 11ਵੇਂ ਜਥੇਦਾਰ ਸੱਚਖੰਡ ਵਾਸੀ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 83ਵੀਂ ਬਰਸੀ ਨੂੰ ਸਮਰਪਿਤ ਅਖੰਡ ਪਾਠ ਅੱਜ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ ਦਸਵੀਂ ਵਿੱਚ ਆਰੰਭ ਹੋਏ। ਇਸ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ...
ਤਲਵੰਡੀ ਸਾਬੋ ਜ਼ੋਨ ਦੀਆਂ ਗਰਮ ਰੁੱਤ ਖੇਡਾਂ ਅੱਜ ਜ਼ੋਨਲ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਹੋਈਆਂ। ਜ਼ੋਨਲ ਜਨਰਲ ਸਕੱਤਰ ਗੁਰਜੰਟ ਸਿੰਘ ਚੱਠੇਵਾਲਾ ਨੇ ਦੱਸਿਆ ਕਿ ਵਾਲੀਬਾਲ ਲੜਕੀਆਂ (ਅੰਡਰ14) ਸਰਕਾਰੀ ਹਾਈ ਸਕੂਲ ਤਿਉਣਾ ਪੁਜਾਰੀਆਂ ਪਹਿਲੇ ਤੇ ਸਰਕਾਰੀ ਹਾਈ ਸਕੂਲ ਗਾਟਵਾਲੀ...
ਬੀਤੇ ਦਿਨੀਂ ਪਏ ਭਰਵੇਂ ਮੀਂਹ ਕਾਰਨ ਬਲਾਕ ਮਮਦੋਟ ਅਧੀਨ ਪੈਂਦੇ ਸਰਹੱਦੀ ਪਿੰਡ ਹਜਾਰਾ ਸਿੰਘ ਵਾਲਾ ਦੇ ਗ਼ਰੀਬ ਬਜ਼ੁਰਗ ਦਾ ਕੱਚਾ ਮਕਾਨ ਡਿੱਗ ਗਿਆ। ਇਸ ਕਾਰਨ ਉਹ ਖੁੱਲ੍ਹੇ ਆਸਮਾਨ ਹੇਠ ਰਹਿਣ ਲਈ ਮਜਬੂਰ ਹੈ। ਪੀੜਤ ਜੱਗਾ ਸਿੰਘ (75) ਨੇ ਦੱਸਿਆ ਕਿ...
ਹਰਿਆਣਾ ਦੇ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਸਰਕਾਰ ਹਰ ਪਿੰਡ ਵਿੱਚ ਮਹਿਲਾ ਸੱਭਿਆਚਾਰਕ ਕੇਂਦਰ ਖੋਲ੍ਹੇਗੀ। ਇਨ੍ਹਾਂ ਕੇਂਦਰਾਂ ਵਿੱਚ ਸਾਮਾਨ ਵੀ ਉਪਲਬਧ ਕਰਵਾਇਆ ਜਾਵੇਗਾ। ਪੇਂਡੂ ਖੇਤਰਾਂ ਵਿੱਚ ਖੋਲ੍ਹੇ ਜਾਣ ਵਾਲੇ ਇਨ੍ਹਾਂ ਕੇਂਦਰਾਂ ਵਿੱਚ ਔਰਤਾਂ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ...
ਫ਼ਤਹਿ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿੱਚ ਕੌਮੀ ਸੇਵਾ ਯੋਜਨਾ ਦੇ ਵਾਲੰਟੀਅਰਾਂ ਨੂੰ ਬੂਟੇ ਵੰਡੇ ਗਏ। ਸਮਾਗਮ ਦੀ ਸ਼ੁਰੂਆਤ ਵਿੱਚ ਐੱਸਐੱਸ ਚੱਠਾ ਨੇ ਵਾਤਾਵਰਨ ਸੰਭਾਲ ਦੀ ਅਹਿਮੀਅਤ ਬਾਰੇ ਦੱਸਿਆ। ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਸੰਭਾਲ ਜੀਵਨ ਸ਼ੈਲੀ...
ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਮੈਰਿਟ ਪ੍ਰਾਪਤ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ 50 ਵਿਦਿਆਰਥਣਾਂ ਨੂੰ ‘ਜਾਖੜ ਟਰੱਸਟ’ ਵੱਲੋਂ ਆਰਸੇਸ਼ੀਅਮ ਐੱਲਐੱਲਸੀ ਦੇ ਸਹਿਯੋਗ ਨਾਲ ਨਵੀਨੀਕਰਨ ਕੀਤੇ ਲੈਪਟਾਪ ਭੇਟ ਕੀਤੇ ਗਏ। ਇਸ ਸਬੰਧੀ ਪ੍ਰੋਗਰਾਮ ਵਿੱਚ ਵਿਧਾਇਕ ਸੰਦੀਪ...
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਤਹਿਤ ਹੁੰਦੇ ਕੰਮ ਬੰਦ ਕਰਨ ਅਤੇ ਮਜ਼ਦੂਰੀ ਨਾ ਦੇਣ ਖ਼ਿਲਾਫ਼ ਅੱਜ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ‘ਮਨਰੇਗਾ ਰੁਜ਼ਗਾਰ ਬਚਾਓ’ ਤਹਿਤ ਧਰਨਾ ਦਿੱਤਾ ਗਿਆ। ਮਜ਼ਦੂਰ ਮੁਕਤੀ...
ਤਪਾ ਪੁਲੀਸ ਨੇ ਇੱਕ ਮੁਲਜ਼ਮ ਨੂੰ ਨਸ਼ਾ ਕਰਦੇ ਹੋਏ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਸਰੀਫ ਖਾਂ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਵਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਅੰਮ੍ਰਿਤਸਰ ਬਸਤੀ, ਜਿਉਂਦ (ਬਠਿੰਡਾ)...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੀਆਈਏ ਇੰਚਾਰਜ ਮਲੋਟ ਕੁਲਬੀਰ ਚੰਦ ਅਤੇ ਥਾਣਾ ਸਦਰ ਮਲੋਟ ਦੇ ਇੰਚਾਰਜ ਸਬ-ਇੰਸਪੈਕਟਰ ਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ-2 ਮਲੋਟ ਦੀ ਟੀਮ ਵੱਲੋਂ ਅਬੋਹਰ ਬਠਿੰਡਾ ਬਾਈਪਾਸ ’ਤੇ ਗਸ਼ਤ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਦੀ ਤਲਾਸ਼ੀ ਲਈ...
ਬਿਜਲੀ ਵਿਭਾਗ ਦੇ ਅਧਿਕਾਰੀਆਂ ’ਤੇ ਲੋਕਾਂ ਦਾ ਮਸਲਾ ਅਣਗੌਲਿਆ ਕਰਨ ਦੇ ਦੋਸ਼
ਖਾਲਸਾ ਕਾਲਜ ਪਟਿਆਲਾ ਵਿੱਚ ਬੀਏ ਭਾਗ ਤੀਜਾ ਦੀ ਪੜ੍ਹਾਈ ਕਰ ਰਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਪਰਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਜਰਮਨੀ ਵਿੱਚ ਹੋਈਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਦੌਰਾਨ ਤੀਰਅੰਦਾਜ਼ੀ ਵਿੱਚ ਤਿੰਨ ਤਗ਼ਮੇ ਜਿੱਤੇ ਹਨ। ਚਾਰ ਅਗਸਤ ਨੂੰ...
ਬੇਨਿਯਮੀਆਂ ਦੇ ਦੋਸ਼ ਹੇਠ ਆਬਕਾਰੀ ਵਿਭਾਗ ਫ਼ਰੀਦਕੋਟ ਨੇ ਜਾਰੀ ਕੀਤੇ ਹੁਕਮ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾਦ ਡੀਲਰਾਂ ਵੱਲੋਂ ਖਾਦ ਦੀ ਜਮ੍ਹਾਂਖੋਰੀ ਰੋਕਣ ਲਈ ਸਖ਼ਤੀ ਕੀਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਨੇ ਦੱਸਿਆ ਕਿ ਭਾਵੇਂ ਖੇਤੀਬਾੜੀ ਵਿਭਾਗ ਵੱਲੋਂ...
Advertisement