DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭੀਖੀ ਬਲਾਕ ਤੋੜਨ ਖ਼ਿਲਾਫ਼ ਪੱਕਾ ਮੋਰਚਾ ਮੁਲਤਵੀ

ਮਾਨਸਾ ਜ਼ਿਲ੍ਹੇ ਦੇ ਭੀਖੀ ਬਲਾਕ ਨੂੰ ਤੋੜਨ ਖ਼ਿਲਾਫ਼ ਪਿਛਲੇ 43 ਦਿਨਾਂ ਤੋਂ ਚੱਲਿਆ ਆ ਰਿਹਾ ਪੱਕਾ ਮੋਰਚਾ ਅੱਜ ਡੀਡੀਪੀਓ ਵੱਲੋਂ ਵਿਸ਼ਵਾਸ ਦਿਵਾਏ ਜਾਣ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਇਸ ਧਰਨੇ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਅਤੇ ਕਿਸਾਨ, ਮਜ਼ਦੂਰ ਜਥੇਬੰਦੀਆਂ...
  • fb
  • twitter
  • whatsapp
  • whatsapp
Advertisement

ਮਾਨਸਾ ਜ਼ਿਲ੍ਹੇ ਦੇ ਭੀਖੀ ਬਲਾਕ ਨੂੰ ਤੋੜਨ ਖ਼ਿਲਾਫ਼ ਪਿਛਲੇ 43 ਦਿਨਾਂ ਤੋਂ ਚੱਲਿਆ ਆ ਰਿਹਾ ਪੱਕਾ ਮੋਰਚਾ ਅੱਜ ਡੀਡੀਪੀਓ ਵੱਲੋਂ ਵਿਸ਼ਵਾਸ ਦਿਵਾਏ ਜਾਣ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਇਸ ਧਰਨੇ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਅਤੇ ਕਿਸਾਨ, ਮਜ਼ਦੂਰ ਜਥੇਬੰਦੀਆਂ ਹਾਜ਼ਰ ਹੋਈਆਂ।

ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਬਲਕੌਰ ਸਿੰਘ ਸਿੱਧੂ ਮੂਸੇਵਾਲਾ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਜਸਬੀਰ ਕੌਰ ਨੱਤ, ਛੱਜੂ ਰਾਮ ਰਿਸ਼ੀ, ਇਕਬਾਲ ਸਿੰਘ ਫਫੜੇ, ਭੋਲਾ ਸਿੰਘ ਸਮਾਓਂ ਆਦਿ ਸ਼ਾਮਲ ਸਨ।

Advertisement

ਇਸ ਤੋਂ ਪਹਿਲਾਂ ਮਾਨਸਾ ਦੇ ਡੀਸੀ ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਕਵਿਤਾ ਗਰਗ ਦੀ ਡਿਊਟੀ ਲਗਾ ਕੇ ਸੰਘਰਸ਼ ਕਮੇਟੀ ਨਾਲ ਧਰਨੇ ਵਿੱਚ ਜਾ ਕੇ ਗੱਲ ਕਰਨ ਲਈ ਕਿਹਾ ਗਿਆ। ਉਨ੍ਹਾਂ ਵੱਲੋਂ ਅੱਜ ਧਰਨੇ ਵਿੱਚ ਪੁੱਜ ਕੇ ਭਰੋਸਾ ਦਿਵਾਇਆ ਕਿ ਭੀਖੀ ਬਲਾਕ ਨੂੰ ਨਹੀਂ ਤੋੜਿਆ ਜਾਵੇਗਾ ਤੇ ਜੇ ਕੋਈ ਤੋੜਨ ਵਾਲੀ ਗੱਲਬਾਤ ਹੋਵੇਗੀ ਤਾਂ ਚਿੱਠੀ-ਪੱਤਰ ਸਭ ਤੋਂ ਪਹਿਲਾਂ ਪ੍ਰਸ਼ਾਸਨ ਕੋਲ ਆਵੇਗਾ। ਇਸ ਬਾਰੇ ਸੰਘਰਸ਼ ਕਮੇਟੀ ਨੂੰ ਦੇਕੇ ਸੂਚਿਤ ਕੀਤਾ ਜਾਵੇਗਾ।

ਜ਼ਿਲ੍ਹਾ ਅਧਿਕਾਰੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਨੇ ਸੰਘਰਸ਼ ਨੂੰ ਮੁਅਤਲ ਕਰਨ ਦਾ ਫ਼ੈਸਲਾ ਲਿਆ ਗਿਆ ਅਤੇ ਸਰਕਾਰ ਨੂੰ ਚਿਤਾਵਾਨੀ ਦਿੱਤੀ ਗਈ ਕਿ ਜੇ ਸਰਕਾਰ ਨੇ ਵਿਸ਼ਵਾਸ ਦਾ ਭਰੋਸਾ ਤੋੜਿਆ ਤਾਂ ਜਥੇਬੰਦੀਆਂ ਵੱਲੋਂ ਮੁੜ ਵੱਡਾ ਅੰਦੋਲਨ ਆਰੰਭ ਕੀਤਾ ਜਾਵੇਗਾ। ਧਰਨਾਕਾਰੀਆਂ ਨੇ ਬਾਅਦ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਪਿੰਡਾਂ ਦੇ ਲੋਕਾਂ, ਮੋਹਤਵਰ ਵਿਅਕਤੀਆਂ ਵੱਲੋਂ ਇਸ ਬਲਾਕ ਤੋੜਨ ਵਾਲੇ ਸੰਘਰਸ਼ ਵਿੱਚ ਪਾਏ ਯੋਗਦਾਨ ਲਈ ਸਭ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮਹਿੰਦਰ ਸਿੰਘ ਭੈਣੀਬਾਘਾ, ਧਰਮਪਾਲ ਨੀਟਾ, ਰੂਪ ਸਿੰਘ ਢਿੱਲੋਂ, ਕਰਨੈਲ ਸਿੰਘ, ਭੂਰਾ ਸਿੰਘ ਸਮਾਉ, ਬਲਜੀਤ ਸ਼ਰਮਾ ਨੇ ਵੀ ਸੰਬੋਧਨ ਕੀਤਾ।

Advertisement
×