ਪੱਤਰ ਪ੍ਰੇਰਕ
ਟੱਲੇਵਾਲ, 10 ਅਕਤੂਬਰ
ਪਿੰਡ ਚੀਮਾ ਵਿੱਚ ਅਧਿਕਾਰਾਂ ਦੀ ਦੁਰਵਰਤੋਂ ਦੇ ਦੋਸ਼ਾਂ ਤਹਿਤ ਸਰਪੰਚ ਦੇ ਮੁਅੱਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਬੀਡੀਪੀਓ ਸ਼ਹਿਣਾ ਜਗਤਾਰ ਸਿੰਘ ਵੱਲੋਂ ਪੰਚ ਸੁਖਮਿੰਦਰ ਸਿੰਘ ਨੂੰ ਅਧਿਕਾਰਤ ਸਰਪੰਚ ਨਿਯੁਕਤ ਕਰ ਦਿੱਤਾ ਗਿਆ ਹੈ। ਪਿੰਡ ਦੇ ਪੰਚ ਮਹਿੰਦਰ ਸਿੰਘ, ਪੰਚ ਸ਼ਿੰਦਰ ਕੌਰ, ਪੰਚ ਚਰਨਜੀਤ ਕੌਰ, ਪੰਚ ਸਰਬਜੀਤ ਕੌਰ ਅਤੇ ਪੰਚ ਲਖਵਿੰਦਰ ਸਿੰਘ ਨੇ ਸਰਬਸੰਮਤੀ ਨਾਲ ਪੰਚ ਸੁਖਮਿੰਦਰ ਸਿੰਘ ਨੂੰ ਅਧਿਕਾਰਤ ਸਰਪੰਚ ਚੁਣ ਲਿਆ ਹੈ। ਇਸ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਆਰ ਆਗੂ ਜਗਸੀਰ ਸਿੰਘ ਚੀਮਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਪਿੰਡ ਦੇ ਵਿਕਾਸ ਕਾਰਜ ਰੁਕੇ ਪਏ ਸਨ ਤੇ ਅੱਜ ਅਧਿਕਾਰਤ ਸਰਪੰਚ ਦੀ ਚੋਣ ਹੋਣ ਤੋਂ ਬਾਅਦ ਹੁਣ ਦੁਬਾਰਾ ਪਿੰਡ ਦੇ ਵਿਕਾਸ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਬਿਨ੍ਹਾਂ ਕਿਸੇ ਵਿਤਕਰੇ ਦੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕਰਵਾਇਆ ਜਾਵੇਗਾ। ਇਸ ਸਬੰਧੀ ਬੀਡੀਪੀਓ ਜਗਤਾਰ ਸਿੰਘ ਨੇ ਕਿਹਾ ਕਿ ਡਾਇਰੈਕਟਰ ਪੰਚਾਇਤ ਵਿਭਾਗ ਦੇ ਆਦੇਸ਼ਾਂ ਤਹਿਤ ਪਿੰਡ ਦੇ ਪੰਚਾਂ ਨੇ ਆਪਣਾ ਕੋਰਮ ਪੂਰਾ ਕਰਦੇ ਹੋਏ ਪੰਚ ਸੁਖਮਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਅਧਿਕਾਰਤ ਸਰਪੰਚ ਚੁਣ ਲਿਆ ਹੈ ਤੇ ਮਹਿਕਮੇ ਵੱਲੋਂ ਉਨ੍ਹਾਂ ਨੂੰ ਅਧਿਕਾਰਤ ਸਰਪੰਚ ਬਣਾ ਦਿੱਤਾ ਗਿਆ ਹੈ।