DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਚਾਇਤੀ ਜ਼ਿਮਨੀ ਚੋਣਾਂ: ਤੀਜੇ ਦਿਨ 9 ਨਾਮਜ਼ਦਗੀ ਪੱਤਰ ਦਾਖ਼ਲ

ਅੱਜ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ; 27 ਜੁਲਾਈ ਨੂੰ ਪੈਣਗੀਆਂ ਵੋਟਾਂ
  • fb
  • twitter
  • whatsapp
  • whatsapp
Advertisement

ਬਠਿੰਡਾ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 46 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ 9 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 2 ਅਤੇ 3 ਲਈ 3 ਨਾਮਜ਼ਦਗੀਆਂ, ਬਲਾਕ ਗੋਨਿਆਣਾ ਦੇ ਪਿੰਡ ਕੋਠੇ ਕੌਰ ਸਿੰਘ ਵਾਲਾ ਦੇ ਵਾਰਡ ਨੰਬਰ 1 ਲਈ 1, ਮਹਿਮਾ ਸਵਾਈ ਦੇ ਵਾਰਡ ਨੰਬਰ 8 ਲਈ 2, ਬਲਾਕ ਨਥਾਣਾ ਦੇ ਪਿੰਡ ਕੋਠੇ ਗੋਬਿੰਦ ਨਗਰ ਦੇ ਵਾਰਡ ਨੰਬਰ 3 ਲਈ 1, ਸ਼ਹੀਦ ਬਾਬਾ ਜੀਵਨ ਸਿੰਘ ਨਗਰ ਦੇ ਵਾਰਡ ਨੰਬਰ 2 ਲਈ 1 ਅਤੇ ਤਲਵੰਡੀ ਸਾਬੋ ਦੇ ਪਿੰਡ ਜੱਜਲ ਦੇ ਵਾਰਡ ਨੰਬਰ 3 ਲਈ 1 ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪ ਚੋਣਾਂ ਲਈ 17 ਜੁਲਾਈ ਤੱਕ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ 18 ਜੁਲਾਈ ਨੂੰ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 19 ਜੁਲਾਈ ਨੂੰ ਜਮ੍ਹਾਂ ਕਰਵਾਏ ਹੋਏ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ 27 ਜੁਲਾਈ ਨੂੰ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ 46 ਵਾਰਡਾਂ ਲਈ ਬਣਾਏ ਗਏ 39 ਪੋਲਿੰਗ ਬੂਥਾਂ ’ਤੇ ਵੋਟਿੰਗ ਹੋਵੇਗੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕੰਚਨ ਨੇ ਪੰਚਾਇਤੀ ਉਪ ਚੋਣਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ 46 ਵਾਰਡਾਂ ਲਈ ਕੁੱਲ 9934 ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ, ਜਿਨ੍ਹਾਂ ਵਿੱਚ 5204 ਮਰਦ ਅਤੇ 4730 ਔਰਤਾਂ ਵੋਟਰ ਸ਼ਾਮਲ ਹਨ।

Advertisement

Advertisement
×