ਪੰਚਾਇਤ ਨੇ ਨਸ਼ਾ ਵੇਚਣ ਵਾਲਿਆਂ ਦੇ ਘਰਾਂ ਦੀ ਤਲਾਸ਼ੀ ਲਈ
ਪੁਲੀਸ ਉੱਤੇ ਨਸ਼ਾ ਤਸ਼ਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਾਏ
Advertisement
ਇੱਥੋਂ ਨੇੜਲੇ ਪਿੰਡ ਨੰਗਲ ਕਲਾਂ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਅਤੇ ਪੰਚਾਇਤ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਘਰ ਖੁਦ ਤਲਾਸ਼ੀ ਮੁਹਿੰਮ ਚਲਾਈ ਅਤੇ ਪੁਲੀਸ ਨੂੰ ਸਿੱਧੀ ਚਿਤਾਵਨੀ ਦਿੱਤੀ ਕਿ ਜੇਕਰ ਨਸ਼ਾ ਤਸ਼ਕਰਾਂ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ੇ ਵਿਰੁੱਧ’ ਤਹਿਤ ਨਸ਼ਾ ਤਸ਼ਕਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਨ੍ਹਾਂ ਦਾਅਵਿਆਂ ਦੀ ਉਸ ਵੇਲੇ ਫੂਕ ਨਿਕਲ ਗਈ ਜਦੋਂ ਪਿੰਡ ਦੀ ਪੰਚਾਇਤ ਅਤੇ ਸਾਰੇ ਪਿੰਡ ਦੇ ਲੋਕਾਂ ਨੇ ਨਸ਼ਾ ਤਸਕਰਾਂ ਤੋਂ ਦੁਖੀ ਹੋ ਕੇ ਨਸ਼ਾ ਤਸਕਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਡੀ ਚਿਤਾਵਨੀ ਦੇ ਦਿੱਤੀ।
Advertisement
ਪਿੰਡ ਦੇ ਸਰਪੰਚ ਰੇਸ਼ਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ’ਚ ਨਸ਼ਾ ਵੇਚਣ ਵਾਲਿਆਂ ਦੇ ਹੌਂਸਲੇ ਬੁਲੰਦ ਹਨ ਤੇ ਉਹ ਲਗਾਤਾਰ ਆਪਣਾ ਕਾਰੋਬਾਰ ਵਧਾ ਰਹੇ ਹਨ ਅਤੇ ਪਿੰਡ ਦੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਧੱਸ ਰਹੇ ਹਨ।
ਇਸ ਦੇ ਇਲਾਵਾ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਨਸ਼ਾ ਵੇਚਣ ਦਾ ਕੰਮ ਬੰਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਚਾਇਤ ਖੁਦ ਉਨ੍ਹਾਂ ’ਤੇ ਕਾਰਵਾਈ ਕਰੇਗੀ।
Advertisement
