ਮਹਿੰਦਰ ਸਿੰਘ ਰੱਤੀਆਂ
ਮੋਗਾ, 28 ਮਈ
ਪਿੰਡ ਲੰਗੇਆਣਾ ਪੁਰਾਣਾ ਵਿਚ ਕੁਝ ਦਿਨ ਪਹਿਲਾਂ ਭਾਰਤੀ ਹਵਾਈ ਸੈਨਾ ਦਾ ਮਿੱਗ-21 ਲੜਾਕੂ ਜਹਾਜ਼ ਕ੍ਰੈਸ਼ ਹੋ ਗਿਆ ਸੀ ਜਿਸ ਦੇ ਸ਼ਹੀਦ ਸਕੁਐਡਰਨ ਲੀਡਰ ਅਭਿਨਵ ਚੌਧਰੀ ਦੀ ਆਤਿਮਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼ਹੀਦ ਪਾਇਲਟ ਦੇ ਯੂਪੀ ਤੋਂ ਵੀ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਹਾਦਸੇ ਵਾਲੀ ਜਗ੍ਹਾ ਵੀ ਦੇਖੀ। ਸ਼ਹੀਦ ਪਾਇਲਟ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਪਿੰਡ ਪੁਸਰ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਦੇ ਪਿਤਾ ਸਤੇਂਦਰ ਚੌਧਰੀ ਕਿਸਾਨ ਹਨ। ਇਸ ਮੌਕੇ ਸਰਪੰਚ ਜਗਸੀਰ ਸਿੰਘ, ਸਰਪੰਚ ਸੁਖਦੇਵ ਸਿੰਘ, ਐਕਸ ਆਰਮੀ ਵੈਲਫੇਅਰ ਕਮੇਟੀ ਪੰਜਾਬ ਦੇ ਸਰਪ੍ਰਸਤ ਸਰਪੰਚ ਵਾਹਿਗੁਰੂ ਪਾਲ ਸਿੰਘ, ਜੀਓਜੀ ਟੀਮ ਬਾਘਾਪੁਰਾਣਾ ਇੰਚਾਰਜ ਕੈਪਟਨ ਬਲਵਿੰਦਰ ਸਿੰਘ, ਸਤਨਾਮ ਸਿੰਘ ਲੰਗੇਆਣਾ, ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਕਾਂਗਰਸ ਆਗੂ ਜੋਧਾ ਬਰਾੜ, ਜਸਵੰਤ ਸਿੰਘ ਅਤੇ ਕੈਨੇਡੀਅਨ ਜਸਵਿੰਦਰ ਸਿੰਘ ਨੇ ਸ਼ਰਧਾਂਜਲੀ ਭੇਟ ਕੀਤੀ।