DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫ਼ਰੀਦਕੋਟ ’ਚ ਪੰਜ ਪਿਆਰਿਆਂ ਵੱਲੋਂ ਨਵੇਂ ਪੁਲਾਂ ਦਾ ਉਦਘਾਟਨ

ਲਗਪਗ 21 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੁਲ: ਸੇਖੋਂ

  • fb
  • twitter
  • whatsapp
  • whatsapp
featured-img featured-img
ਫ਼ਰੀਦਕੋਟ ’ਚ ਪੁਲਾਂ ਦੇ ਉਦਘਾਟਨ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਹੋਰ।
Advertisement

ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਤੇ ਨਗਰ ਕੀਰਤਨ ਦੌਰਾਨ ਕੋਟਕਪੂਰਾ ਰੋਡ ਵਾਲੀਆਂ ਨਹਿਰਾਂ ’ਤੇ ਬਣੇ ਨਵੇਂ ਪੁਲਾਂ ਦਾ ਉਦਘਾਟਨ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜ ਪਿਆਰਿਆਂ ਕੋਲੋਂ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਭਾਗਾਂ ਵਾਲਾ ਦਿਨ ਹੈ, ਲੋਕਾਂ ਦਾ ਪ੍ਰਾਜੈਕਟ ਲੋਕਾਂ ਨੂੰ ਲੋਕ ਅਰਪਣ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਵੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਹਲਕੇ ਦੀ ਨੁਹਾਰ ਬਦਲਣ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਜਿਸ ਸਦਕਾ ਅੱਜ ਇਨ੍ਹਾਂ ਨਵੇਂ ਪੁਲਾਂ ਦਾ ਉਦਘਾਟਨ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਜਿੱਥੇ ਲੋਕਾਂ ਨੂੰ ਟਰੈਫਿਕ ਤੋਂ ਨਿਜਾਤ ਮਿਲੇਗੀ ਉਥੇ ਹੀ ਭੀੜ ਕਾਰਨ ਵਾਪਰਦੇ ਹਾਦਸਿਆਂ ਤੇ ਵੀ ਠੱਲ੍ਹ ਪਵੇਗੀ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਦੇ ਇਹ ਪੁੱਲ ਲਗਪਗ 21 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਹਨ। ਉਪਰੰਤ ਵਿਧਾਇਕ ਸੇਖੋਂ ਅਤੇ ਉਨ੍ਹਾਂ ਦੀ ਪਤਨੀ ਬੇਅੰਤ ਕੌਰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਨਤਮਸਤਕ ਹੋਏ। ਵਿਧਾਇਕ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਬਾਣੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ, ਇਸ ਲਈ ਸਭ ਨੂੰ ਉਨ੍ਹਾਂ ਦੀ ਬਾਣੀ ਨੂੰ ਪੜ੍ਹਣੀ ਚਾਹੀਦੀ ਹੈ ਅਤੇ ਉਸ ਉੱਪਰ ਨਿੱਜੀ ਜ਼ਿੰਦਗੀ ਵਿੱਚ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਗੁਰਪ੍ਰੀਤ ਸੱਗੂ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ ਸਾਧਾਵਾਲਾ, ਅਮਰਜੀਤ ਸਿੰਘ, ਸਰਬਜੀਤ ਸਿੰਘ ਬਰਾੜ, ਰਵਦੀਪ ਸਿੰਘ ਘੋਨੀਵਾਲਾ, ਗੁਰਜੰਟ ਸਿੰਘ ਚੀਮਾ,ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ ਸਰਪੰਚ, ਹਰਜੀਤ ਸਿੰਘ ਚੰਨੀਆ, ਬੂਟਾ ਚੰਨੀਆ, ਗੁਰਸੇਵਕ ਸਿੰਘ ਕਿਸਾਨ ਵਿੰਗ ਆਦਿ ਵੀ ਹਾਜ਼ਰ ਸਨ।

Advertisement

Advertisement
×