ਪੰਨੂ ਦਾ ਪੁਤਲਾ ਸਾੜਿਆ
ਨਿੱਜੀ ਪੱਤਰ ਪ੍ਰੇਰਕ ਬਠਿੰਡਾ, 9 ਅਪਰੈਲ ਜ਼ਿਲ੍ਹਾ ਕਾਂਗਰਸ (ਐੱਸਸੀ ਵਿੰਗ) ਵੱਲੋਂ ਡਾ. ਅੰਬੇਡਕਰ ਦੇ ਬੁੱਤ ਕੋਲ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਾਂਗਰਸ ਐੱਸਸੀ ਵਿੰਗ ਜ਼ਿਲ੍ਹਾ ਬਠਿੰਡਾ ਸ਼ਹਿਰੀ ਤੇ ਦਿਹਾਤੀ ਦੇ ਕ੍ਰਮਵਾਰ ਚੇਅਰਮੈਨ ਸੁਨੀਲ ਕੁਮਾਰ...
Advertisement
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 9 ਅਪਰੈਲ
Advertisement
ਜ਼ਿਲ੍ਹਾ ਕਾਂਗਰਸ (ਐੱਸਸੀ ਵਿੰਗ) ਵੱਲੋਂ ਡਾ. ਅੰਬੇਡਕਰ ਦੇ ਬੁੱਤ ਕੋਲ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਾਂਗਰਸ ਐੱਸਸੀ ਵਿੰਗ ਜ਼ਿਲ੍ਹਾ ਬਠਿੰਡਾ ਸ਼ਹਿਰੀ ਤੇ ਦਿਹਾਤੀ ਦੇ ਕ੍ਰਮਵਾਰ ਚੇਅਰਮੈਨ ਸੁਨੀਲ ਕੁਮਾਰ ਅਤੇ ਸਰਦੂਲ ਸਿੰਘ ਨੇ ਦੋਸ਼ ਲਾਇਆ ਕਿ ਅਮਰੀਕਾ ’ਚ ਬੈਠਾ ਖਾਲਿਸਤਾਨੀ ਗੁਰਪਤਵੰਤ ਪੰਨੂ ਡਾ. ਅੰਬੇਡਕਰ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਅੰਦਰ ਕੁੱਝ ਥਾਵਾਂ ’ਤੇ ਡਾ. ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਆਗੂਆਂ ਨੇ ਭਾਰਤ ਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਕਿ ਪੰੰਨੂ ਵੱਲੋਂ ਖਾਲਿਸਤਾਨ ਦੀ ਆੜ ’ਚ ਫ਼ਿਰਕੂ ਪਾੜਾ ਪਾਉਣ ਦੇ ਯਤਨਾਂ ਦਾ ਨੋਟਿਸ ਲੈਂਦਿਆਂ ਅਮਰੀਕਾ ਸਰਕਾਰ ਤੋਂ ਪੰਨੂ ਦੀ ਹਵਾਲਗੀ ਦੀ ਮੰਗ ਕਰਨੀ ਚਾਹੀਦੀ ਹੈ।
Advertisement
×