ਪੰਥਕ ਉਮੀਦਵਾਰ ਮਨਦੀਪ ਸਿੰਘ ਖਾਲਸਾ ਦੀ ਸਥਿਤੀ ਮਜ਼ਬੂਤ: ਮੱਖਣ ਬਰਾੜ
ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤੀ ਦੇ ਬੁਲਾਰੇ ਅਤੇ ਜਰਨਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਮਨਦੀਪ ਸਿੰਘ ਖਾਲਸਾ ਦੀ ਜਿੱਤ ਯਕੀਨੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਅੰਦਰ ਪੰਥਕ...
Advertisement
ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤੀ ਦੇ ਬੁਲਾਰੇ ਅਤੇ ਜਰਨਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਮਨਦੀਪ ਸਿੰਘ ਖਾਲਸਾ ਦੀ ਜਿੱਤ ਯਕੀਨੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਅੰਦਰ ਪੰਥਕ ਉਮੀਦਵਾਰ ਦੀ ਸਥਿਤੀ ਪੂਰੀ ਤਰ੍ਹਾਂ ਮਜ਼ਬੂਤ ਬਣੀ ਹੋਈ ਹੈ। ਮਾਝੇ ਦੀ ਧਰਤੀ ਦਾ ਆਪਣਾ ਇਤਿਹਾਸਕ ਪਿਛੋਕੜ ਹੈ, ਜਿੱਥੋਂ ਦੇ ਲੋਕ ਪੂਰੀ ਤਰ੍ਹਾਂ ਪੰਥਕ ਸੋਚ ਦੇ ਧਾਰਨੀ ਹਨ ਅਤੇ ਇਸ ਲਈ ਕੁਰਬਾਨੀ ਵਾਲੇ ਪਰਿਵਾਰ ਦੇ ਇਸ ਨੌਜਵਾਨ ਉਮੀਦਵਾਰ ਦੇ ਹੱਥ ਮਜ਼ਬੂਤ ਕਰਨਗੇ। ਅਕਾਲੀ ਆਗੂ ਨੇ ਲੰਘੇ ਦਿਨੀਂ ਸੂਬਾ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ’ਤੇ ਕੀਤੀ ਨਿੱਜੀ ਟਿੱਪਣੀ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਭਾਈ ਖਾਲਸਾ ਸਿੱਖ ਪੰਥ ਲਈ ਸਤਿਕਾਰਯੋਗ ਹਨ ਅਤੇ ਇੱਕ ਚੁਣੇ ਹੋਏ ਨੁਮਾਇੰਦੇ ਲਈ ਅਜਿਹੀ ਅਸੱਭਿਅਕ ਭਾਸ਼ਾ ਸ਼ੋਭਾ ਨਹੀਂ ਦਿੰਦੀ ਹੈ।
Advertisement
Advertisement
×

