ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ
ਇਥੇ 11 ਜਨਵਰੀ ਤੋਂ ਲਾਪਤਾ ਨਾਬਾਲਗ ਲੜਕੀ ਦਾ ਕੋਈ ਸੁਰਾਗ਼ ਨਾ ਮਿਲਣ ਅਤੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਹੋਣ ਕਾਰਨ ਲੜਕੀ ਦੇ ਮਾਪਿਆਂ ਵੱਲੋਂ ਥਾਣਾ ਸਿਟੀ ਅੱਗੇ ਬੈਠ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੁਜ਼ਾਹਰੇ ਵਿੱਚ ਕਈ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਵੀ ਸ਼ਾਮਲ ਹੋ ਗਈਆਂ ਹਨ। “ਸੀਟੂ” ਦੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਦਵਿੰਦਰ ਸਿੰਘਾ, ਕਿਸਾਨ ਆਗੂ ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਥਾਂਦੇਵਾਲਾ, ਅਸ਼ੋਕ ਮਹਿੰਦਰਾ, ਗੁਰਦਾਸ ਸਿੰਘ ਜ਼ਿਲ੍ਹਾ ਪ੍ਰਧਾਨ ਸੈਂਟਰਲ ਵਾਲਮੀਕ ਸਭਾ ਸ੍ਰੀ ਮੁਕਤਸਰ ਸਾਹਿਬ ਮੇਜਰ ਸਿੰਘ ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਰੁਕਮ ਦਾਸ ਪੈਨਸ਼ਨਰ ਐਸੋਸੀਏਸ਼ਨ ਕਾਮਰੇਡ ਇੰਦਰਜੀਤ ਸਿੰਘ ਬਲਵੰਤ ਸਮੇਂ ਵਾਲੀ ਸਮਾਜ ਸੇਵੀ ਕਾਮਰੇਡ ਤਰਸੇਮ ਲਾਲ ਹੋਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਨਾਬਾਲਗ ਲੜਕੀ ਨੂੰ ਪਰਿਵਾਰ ਦੇ ਹਵਾਲੇ ਕੀਤਾ ਜਾਵੇ ਨਹੀਂ ਤਾਂ ਜਥੇਬੰਦੀਆਂ ਵੱਲੋਂ ਸੰਘਰਸ਼ ਤਿੱਖਾ ਕੀਤਾ ਜਾਵੇਗਾ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕੱਲ੍ਹ 11 ਵਜੇ ਧਰਨੇ ਵਾਲੇ ਸਥਾਨ ‘ਤੇ ਮੀਟਿੰਗ ਕਰ ਕੇ ਐਕਸ਼ਨ ਕਮੇਟੀ ਅਗਲਾ ਐਕਸ਼ਨ ਤੈਅ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਧਿਕਾਰੀਆਂ ਨੂੰ ਜ਼ਿਲ੍ਹਾ ਅਧਿਕਾਰੀਆਂ ਨੂੰ ਮਿਲਿਆ ਜਾਵੇਗਾ।