DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parminder Singh Jhotta: ਵੱਖ-ਵੱਖ ਆਗੂਆਂ ਨੇ ਸਰਕਾਰ ਅਤੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ’ਤੇ ਗੋਲੀਆਂ ਚਲਾ ਕੇ ਕਤਲ ਕਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ...

  • fb
  • twitter
  • whatsapp
  • whatsapp
Advertisement

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ’ਤੇ ਗੋਲੀਆਂ ਚਲਾ ਕੇ ਕਤਲ ਕਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕੇ ਹਨ।

ਜਥੇਦਾਰ ਨੇ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਅਤੇ ਗ਼ੈਰ-ਸਮਾਜੀ ਅਨਸਰਾਂ ਦੀਆਂ ਗਤੀਵਿਧੀਆਂ ਚਿੰਤਾ ਦਾ ਵਿਸ਼ਾ ਹਨ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਗੰਭੀਰ ਮਾਮਲਾ ਹੈ। ਜੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਵੀ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜ਼ਖ਼ਮੀ ਸਾਥੀ ਦਾ ਸਰਕਾਰੀ ਖ਼ਰਚੇ ’ਤੇ ਬਿਹਤਰ ਇਲਾਜ ਯਕੀਨੀ ਬਣਾਇਆ ਜਾਵੇ।

Advertisement

ਜਥੇਦਾਰ ਨੇ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਪੱਖਪਾਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਪੰਜਾਬੀਆਂ ਅਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਸ਼ਾਂਤੀ ਅਤੇ ਏਕਤਾ ਬਣਾਈ ਰੱਖਣ।

Advertisement

ਇਸੇ ਤਰ੍ਹਾਂ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੀ ਇਸ ਕਤਲ ਦੀ ਨਿਖੇਧੀ ਕੀਤੀ ਹੈ। ਸ੍ਰੀ ਦਾਦੂਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਪੰਜਾਬ ਦੇ ਮੁੱਖ ਮੰਤਰੀ ਅਤੇ ਉੱਚ ਪੁਲੀਸ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ। ਪੀੜਤ ਪਰਿਵਾਰ ਨਾਲ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਨਾਲ-ਨਾਲ ਸੁਰੱਖਿਆ ਯਕੀਨੀ ਬਣਾਈ ਜਾਵੇ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਨਸ਼ਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਲੋੜ ਹੈ ਉੱਥੇ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਸਰਕਾਰ ਨੂੰ ਠੋਸ ਕਾਰਵਾਈ ਕਰਨੀ ਚਾਹੀਦੀ ਹੈ।

ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ, ਹਰਪ੍ਰੀਤ ਸਿੰਘ ਲੌਂਗੋਦੇਵਾ, ਮਨਦੀਪ ਸਿੰਘ ਅਲੀਪੁਰ, ਗੁਰਚਰਨ ਸਿੰਘ ਨੂਰਪੁਰ, ਪ੍ਰੀਤਮ ਸਿੰਘ, ਮੀਹਾਂ ਸਿੰਘ ਵਾਲਾ ਅਤੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੇ ਪਰਵਿੰਦਰ ਦੇ ਕਤਲ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਅਪਰਾਧੀਆਂ ਨੂੰ ਨੱਥ ਪਾਉਣ ਦੀ ਬਜਾਏ ਖੁੱਲ੍ਹੀਆਂ ਛੋਟਾਂ ਦਿੱਤੀਆਂ ਹੋਈਆਂ ਹਨ। ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਸਮਾਜ ਸੇਵੀਆਂ ਗੋਲੀਆਂ ਮਾਰੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ: ਸਿੰਗਲਾ

ਬਠਿੰਡਾ: ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਵਧ ਰਹੇ ਅਪਰਾਧਾਂ, ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਕਤਲ, ਗੋਲੀਬਾਰੀ ਅਤੇ ਫ਼ਿਰੌਤੀਆਂ ਮੰਗਣ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਅਪਰਾਧਾਂ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਰਹੀ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਹਮਲਿਆਂ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇ ਪੁਲੀਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਬਹਾਲ ਕਰਨ ਲਈ ਸਰਕਾਰ ਠੋਸ ਕਦਮ ਚੁੱਕੇ।

ਸਰਕਾਰ ਅਪਰਾਧਾਂ ਨੂੰ ਨੱਥ ਪਾਵੇ: ਘਨਸ਼ਿਆਮ

ਅਬੋਹਰ (ਪੰਕਜ ਕੁਮਾਰ): ਕਾਂਗਰਸ ਪਾਰਟੀ ਦੇ ਐੱਸ ਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਘਨਸ਼ਿਆਮ ਪੰਜਕੋਸੀ ਨੇ ਮਾਨਸਾ ਵਿੱਚ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਸਰਕਾਰ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਹਿੰਸਕ ਘਟਨਾਵਾਂ ਅਤੇ ਕਤਲ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇ ਕੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ।

Advertisement
×