ਦੌਰਾ ਪੈਣ ਕਾਰਨ ਯਾਤਰੀ ਦੀ ਮੌਤ
ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ’ਤੇ ਇੱਕ ਰੇਲ ਯਾਤਰੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯਾਤਰੀ ਵੇਟਿੰਗ ਹਾਲ ਤੋਂ ਰੈਂਪ ਰਾਹੀਂ ਪੈਦਲ ਜਾ ਰਿਹਾ ਸੀ ਕਿ ਅਚਾਨਕ ਉਹ ਬੇਹੋਸ਼ ਹੋ ਕੇ ਡਿੱਗ ਪਿਆ ਤੇ ਮੌਕੇ ’ਤੇ...
Advertisement
ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ’ਤੇ ਇੱਕ ਰੇਲ ਯਾਤਰੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯਾਤਰੀ ਵੇਟਿੰਗ ਹਾਲ ਤੋਂ ਰੈਂਪ ਰਾਹੀਂ ਪੈਦਲ ਜਾ ਰਿਹਾ ਸੀ ਕਿ ਅਚਾਨਕ ਉਹ ਬੇਹੋਸ਼ ਹੋ ਕੇ ਡਿੱਗ ਪਿਆ ਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਸਹਾਰਾ ਵੈੱਲਫੇਅਰ ਸੁਸਾਇਟੀ ਦੀ ਟੀਮ ਸੰਦੀਪ ਗਿੱਲ ਦੀ ਅਗਵਾਈ ਹੇਠ ਤੁਰੰਤ ਮੌਕੇ ’ਤੇ ਪਹੁੰਚੀ। ਸਹਾਰਾ ਟੀਮ ਵੱਲੋਂ ਤੁਰੰਤ ਥਾਣਾ ਜੀ ਆਰ ਪੀ (ਰੇਲਵੇ ਪੁਲਿਸ) ਨੂੰ ਸੂਚਿਤ ਕੀਤਾ ਗਿਆ। ਇਸ ਮੌਕੇ ਏ ਐੱਸ ਆਈ ਗੁਰਪਾਲ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਦੇ ਕੋਲੋਂ ਸਿਰਸਾ ਦੀ ਟਿਕਟ ਮਿਲੀ ਹੈ, ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਦੀ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਹਸਪਤਾਲ ਦੀ ਮੌਰਚਰੀ ਵਿੱਚ ਭੇਜ ਦਿੱਤਾ ਹੈ।
Advertisement
Advertisement