ਰੋਗੀ ਕਲਿਆਣ ਸਮਿਤੀ ਦੀ ਮੀਟਿੰਗ
ਇੱਥੇ ਕਮਿਊਨਿਟੀ ਹੈਲਥ ਸੈਂਟਰ ਨਾਲ ਸਬੰਧਤ ਰੋਗੀ ਕਲਿਆਣ ਸਮਿਤੀ ਦੇ ਮੈਂਬਰਾਂ ਦੀ ਮੀਟਿੰਗ ਐੱਸ ਐੱਮ ਓ ਡਾ. ਵਰਿੰਦਰ ਕੁਮਾਰ (ਐੱਮ ਡੀ ਮੈਡੀਸਨ) ਦੀ ਪ੍ਰਧਾਨਗੀ ਹੇਠ ਹੋਈ। ਸਮਿਤੀ ਮੈਂਬਰ ਤੇ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ...
Advertisement
ਇੱਥੇ ਕਮਿਊਨਿਟੀ ਹੈਲਥ ਸੈਂਟਰ ਨਾਲ ਸਬੰਧਤ ਰੋਗੀ ਕਲਿਆਣ ਸਮਿਤੀ ਦੇ ਮੈਂਬਰਾਂ ਦੀ ਮੀਟਿੰਗ ਐੱਸ ਐੱਮ ਓ ਡਾ. ਵਰਿੰਦਰ ਕੁਮਾਰ (ਐੱਮ ਡੀ ਮੈਡੀਸਨ) ਦੀ ਪ੍ਰਧਾਨਗੀ ਹੇਠ ਹੋਈ। ਸਮਿਤੀ ਮੈਂਬਰ ਤੇ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਨੇ ਦੱਸਿਆ ਕਿ ਸਮਿਤੀ ਸੀ ਐੱਚ ਸੀ ਜੈਤੋ ਵਿੱਚ ਮਰੀਜ਼ਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸੰਜੀਦਾ ਯਤਨ ਕਰਦੀ ਹੈ। ਐੱਸ ਐੱਮ ਓ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਕੇਂਦਰ ’ਚ ਲਾਈਟਾਂ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਦੋ ਬਗੀਚੇ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕੇਂਦਰ ’ਚ ਪਾਣੀ ਦੀ ਟੈਂਕੀ ਦੀ ਸਫ਼ਾਈ ਤੇ ਪਾਈਪਾਂ ਬਦਲਣ ਦੀ ਤਜਵੀਜ਼ ਰੱਖੀ। ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਨੇ ਦੱਸਿਆ ਕਿ ਸਿਹਤ ਕੇਂਦਰ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਲਈ ਵਿਧਾਇਕ ਅਮੋਲਕ ਸਿੰਘ ਤੋਂ ਲੋੜੀਂਦੀ ਗਰਾਂਟ ਮੰਗੀ ਗਈ ਹੈ।
Advertisement
Advertisement
