ਪੱਤਰ ਪ੍ਰੇਰਕ
ਫਾਜ਼ਿਲਕਾ, 5 ਅਪਰੈਲ
ਵਿਜੀਲੈਂਸ ਬਿਓਰੋ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਇਕ ਪਟਵਾਰੀ ਦੇ ਕਰਿੰਦੇ ਨੂੰ 1 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ’ਤੇ ਪ੍ਰਾਪਤ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਐੱਸਐੱਸਪੀ ਵਿਜੀਲੈਂਸ ਬਿਓਰੋ ਫਿਰੋਜ਼ਪੁਰ ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਦੇ ਵਿਜੀਲੈਂਸ ਵਿਭਾਗ ਦੇ ਡੀਐੱਸਪੀ ਗੁਰਿੰਦਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਟੀਮ ਨੇ ਜਾਂਚ ਮਗਰੋਂ ਕੁਲਵੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।