ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਵਿਜੀਲੈਂਸ ਬਿਊਰੋ ਨੇ ਪਿੰਡ ਕੋਟਸ਼ਮੀਰ ਸਥਿਤ ਮਾਲ ਦਫ਼ਤਰ ਵਿੱਚ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ ਕਥਿਤ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ ਦੇ ਇੱਕ ਵਸਨੀਕ...
Advertisement
ਵਿਜੀਲੈਂਸ ਬਿਊਰੋ ਨੇ ਪਿੰਡ ਕੋਟਸ਼ਮੀਰ ਸਥਿਤ ਮਾਲ ਦਫ਼ਤਰ ਵਿੱਚ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ ਕਥਿਤ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਮੁਲਜ਼ਮ ਪਟਵਾਰੀ ਨੂੰ ਮਿਲਿਆ ਸੀ। ਉਸ ਨੇ ਦੋਸ਼ ਲਾਇਆ ਕਿ ਪਟਵਾਰੀ ਨੇ ਇਸ ਕੰਮ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ। ਉਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਮਗਰੋਂ ਵਿਜੀਲੈਂਸ ਨੇ ਪਟਵਾਰੀ ਨੂੰ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਥਾਣਾ ਬਠਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
×

