ਈਟੀਟੀ ਕੇਡਰ ਦੀਆਂ ਆਸਾਮੀਆਂ ਲਈ ਅਮਨ-ਅਮਾਨ ਨਾਲ ਹੋਈ ਭਰਤੀ ਪ੍ਰੀਖਿਆ

* ਮਾਨਸਾ ਜ਼ਿਲ੍ਹੇ ਵਿਚ 1989 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ * 256 ਪ੍ਰੀਖਿਆਰਥੀ ਰਹੇ ਗੈਰ-ਹਾਜ਼ਰ

ਈਟੀਟੀ ਕੇਡਰ ਦੀਆਂ ਆਸਾਮੀਆਂ ਲਈ ਅਮਨ-ਅਮਾਨ ਨਾਲ ਹੋਈ ਭਰਤੀ ਪ੍ਰੀਖਿਆ

ਮਾਨਸਾ ਵਿੱਚ ਇੱਕ ਪ੍ਰੀਖਿਆ ਕੇਂਦਰ ’ਚੋਂ ਬਾਹਰ ਆਉਂਦੇ ਹੋਏ ਪ੍ਰੀਖਿਆਰਥੀ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ

ਮਾਨਸਾ, 16 ਅਕਤੂਬਰ

ਈਟੀਟੀ ਕੇਡਰ ਦੀਆਂ ਆਸਾਮੀਆਂ ਲਈ ਅੱਜ ਹੋਈ ਭਰਤੀ ਪ੍ਰੀਖਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਮਾਨਸਾ ਜ਼ਿਲ੍ਹੇ ਦੇ ਉਮੀਦਵਾਰਾਂ ਲਈ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਸਥਾਨਕ ਨਹਿਰੂ ਕਾਲਜ ਸਮੇਤ ਵੱਖ-ਵੱਖ ਸਕੂਲਾਂ ’ਚ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਇਸ ਦੌਰਾਨ 2245 ਪ੍ਰੀਖਿਆਰਥੀਆਂ ਵਿੱਚੋਂ 1989 ਨੇ ਪ੍ਰੀਖਿਆ ਦਿੱਤੀ ਜਦਕਿ 256 ਪ੍ਰੀਖਿਆਰਥੀ ਗੈਰ-ਹਾਜ਼ਰ ਰਹੇ।

ਜ਼ਿਲਾ ਮੈਜਿਸਟਰੇਟ ਮਹਿੰਦਰ ਪਾਲ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਈਟੀਟੀ ਕੇਡਰ ਦੀਆਂ ਆਸਾਮੀਆਂ ਲਈ ਹੋਈ ਭਰਤੀ ਪ੍ਰੀਖਿਆ ਵਾਸਤੇ ਬਣਾਏ ਗਏ ਕੇਂਦਰਾਂ ਵਿੱਚ ਇਕ ਦਿਨ ਦੀ ਛੁੱਟੀ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਤਾਂ ਜੋ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਜੂ ਗੁਪਤਾ ਨੇ ਦੱਸਿਆ ਕਿ ਐੱਸਡੀਕੇਐੱਲ ਡੀਏਵੀ ਸੈਕੰਡਰੀ ਸਕੂਲ, ਵਾਟਰ ਵਰਕਸ ਰੋਡ ਮਾਨਸਾ (ਬਲਾਕ-1), ਐੱਸਡੀਕੇਐੱਲ ਡੀਏਵੀ ਸੈਕੰਡਰੀ ਸਕੂਲ ਮਾਨਸਾ (ਬਲਾਕ-2), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਨਸਾ (ਨੋਡਲ ਸੈਂਟਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਨਸਾ, ਨਹਿਰੂ ਮੈਮੋਰੀਅਲ ਕਾਲਜ ਮਾਨਸਾ (ਬਲਾਕ-1), ਨਹਿਰੂ ਮੈਮੋਰੀਅਲ ਕਾਲਜ ਮਾਨਸਾ (ਬਲਾਕ-2), ਸ੍ਰੀ ਨਾਰਾਇਣ ਸਰਵ ਹਿੱਤਕਾਰੀ ਵਿੱਦਿਆ ਮੰਦਰ ਮਾਨਸਾ, ਸ੍ਰੀ ਚੇਤਨ ਸਿੰਘ ਸਰਵ ਹਿੱਤਕਾਰੀ ਵਿੱਦਿਆ ਮੰਦਰ ਮਾਨਸਾ, ਐੱਸਡੀ ਗਰਲਜ਼ ਕਾਲਜ ਨੇੜੇ ਸਿਵਲ ਹਸਪਤਾਲ ਮਾਨਸਾ ਅਤੇ ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇੜੇ ਪੁਲੀਸ ਸਟੇਸ਼ਨ ਸਿਟੀ-1 ਮਾਨਸਾ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਇਸ ਦੌਰਾਨ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਵੀ ਉਮੀਦਵਾਰਾਂ, ਡਿਊਟੀ ਸਟਾਫ ਤੋਂ ਬਿਨਾਂ ਹੋਰਨਾਂ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਡਿਪਟੀ ਡੀਈਓ ਜਗਰੂਪ ਭਾਰਤੀ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਨਕਲ ਰੋਕਣ ਲਈ ਵੱਖ-ਵੱਖ ਅਬਜ਼ਰਾਂ ਅਤੇ ਉੱਡਣ ਦਸਤਿਆਂ ਦੀਆਂ ਟੀਮਾਂ ਬਣਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਕਿਧਰੇ ਵੀ ਕੋਈ ਪ੍ਰੀਖਿਆਰਥੀ ਨਕਲ ਕਰਦਾ ਨਹੀਂ ਪਾਇਆ ਗਿਆ।

ਕਿਸੇ ਹੋਰ ਦਾ ਪੇਪਰ ਦੇਣ ਆਈ ਲੜਕੀ ਗ੍ਰਿਫਤਾਰ

ਅਬੋਹਰ (ਸੁੰਦਰ ਨਾਥ ਆਰੀਆ): ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਕਿਸੇ ਹੋਰ ਦਾ ਈਟੀਟੀ ਦਾ ਪੇਪਰ ਦੇਣ ਆਈ ਲੜਕੀ ਨੂੰ ਉੱਡਣ ਦਸਤੇ ਦੀ ਟੀਮ ਨੇ ਫੜ ਲਿਆ। ਨਗਰ ਥਾਣਾ-1 ਦੀ ਪੁਲੀਸ ਨੇ ਫੜੀ ਗਈ ਲੜਕੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਏਐੱਸਆਈ ਗੁਰਵਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਸੁਪਰਡੈਂਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਈਟੀਟੀ ਦਾ ਪੇਪਰ ਸੀ। ਪੇਪਰ ਦੇਣ ਲਈ 240 ਲੜਕੀਆਂ ਪੁੱਜੀਆਂ ਸਨ। ਜਲਾਲਾਬਾਦ ਵਾਸੀ ਸੁਖਵਿੰਦਰ ਕੌਰ ਨੇ ਵੀ ਪੇਪਰ ਦੇਣਾ ਸੀ ਪਰ ਉਸ ਦੀ ਥਾਂ ਨਕਲੀ ਆਧਾਰ ਕਾਰਡ ਅਤੇ ਰੋਲ ਨੰਬਰ ਦੇ ਨਾਲ ਕੁਲਵਿੰਦਰ ਕੌਰ ਪੇਪਰ ਦੇ ਰਹੀ ਸੀ। ਫਲਾਇੰਗ ਟੀਮ ਨੇ ਸ਼ੱਕ ਦੇ ਆਧਾਰ ’ਤੇ ਕੁਲਵਿੰਦਰ ਕੌਰ ਤੋਂ ਪੁੱਛਗਿੱਛ ਕੀਤੀ ਤਾਂ ਸਾਰੀ ਸੱਚਾਈ ਸਾਹਮਣੇ ਆ ਗਈ। ਬਾਓਮੀਟ੍ਰਿਕ ਮਸ਼ੀਨ ਨਾਲ ਜਾਂਚ ਕਰਨ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਨਗਰ ਥਾਣਾ-1 ਦੀ ਪੁਲੀਸ ਨੂੰ ਦਿੱਤੀ ਗਈ। ਪੁਲੀਸ ਨੇ ਸੁਪਰਡੈਂਟ ਬਲਜਿੰਦਰ ਸਿੰਘ ਦੇ ਬਿਆਨ ’ਤੇ ਕੁਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਥਾਣਾ-1 ਦੇ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ਫੜੀ ਗਈ ਲੜਕੀ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਹੋਰ ਪੁੱਛਗਿੱਛ ਲਈ ਰਿਮਾਂਡ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All