ਪੱਤਰ ਪ੍ਰੇਰਕ
ਮੰਡੀ ਰੋੜਾਂਵਾਲੀ, 26 ਅਕਤੂਬਰ
ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਅਤੇ ਬੈਂਕ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਦਿ ਫਾਜ਼ਿਲਕਾ ਕੇਂਦਰੀ ਸਹਿਕਾਰੀ ਬੈਂਕ ਵਿੱਚ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਅੱਜ ਮੰਡੀ ਰੋੜਾਂਵਾਲੀ ਦੀ ਇਸ ਸਹਿਕਾਰੀ ਬੈਂਕ ਦੇ ਮੁਲਾਜ਼ਮਾਂ ਨੇ ਦੋ ਘੰਟੇ ਕਲਮ ਛੋੜ ਹੜਤਾਲ ਕੀਤੀ। ਬਰਾਂਚ ਬੈਂਕ ਮੈਨੇਜਰ ਅਤੇ ਦਿ ਫਾਜ਼ਿਲਕਾ ਸੈਂਟਰਲ ਕੋਆਪਰੇਟਿਵ ਬੈਂਕ ਯੂਨੀਅਨ ਦੇ ਸੈਕਟਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਪੱਖਪਾਤ ਵਾਲਾ ਵਤੀਰਾ ਅਪਣਾ ਰਹੀ ਹੈ। ਸਹਿਕਾਰੀ ਬੈਂਕ ਦੇ ਮੁਲਾਜ਼ਮਾਂ ਵੱਲੋਂ ਸਵੇਰੇ 10 ਵਜੇ ਤੋਂ 12 ਵਜੇ ਤੱਕ ਕਲਮ ਛੋੜ ਹੜਤਾਲ ਕੀਤੀ ਗਈ।