ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ
ਮਾਨਸਾ: ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਅਤੇ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲੇ ਵਿਅਕਤੀਆਂ ਨਗ਼ਦ ਜ਼ੁਰਮਾਨੇ ਕੀਤੇ ਅਤੇ ਉਨ੍ਹਾਂ ਨੂੰ...
Advertisement
ਮਾਨਸਾ: ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਅਤੇ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲੇ ਵਿਅਕਤੀਆਂ ਨਗ਼ਦ ਜ਼ੁਰਮਾਨੇ ਕੀਤੇ ਅਤੇ ਉਨ੍ਹਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੇਲਵੇ ਓਵਰ ਬ੍ਰਿਜ ਅਤੇ ਬੱਤੀਆਂ ਵਾਲਾ ਚੌਂਕ ਦੇ ਆਲੇ ਦੁਆਲੇ ਦੁਕਾਨਦਾਰਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਦਾ ਸੇਵਨ ਕਰ ਰਹੇ 17 ਵਿਅਕਤੀਆਂ ਦੇ ਚਲਾਨ ਕੱਟ ਕੇ ਨਗਦ ਜੁਰਮਾਨਾ ਕੀਤਾ ਗਿਆ। ਇਸ ਮੌਕੇ ਵਿਜੈ ਕੁਮਾਰ,ਗੁਰਦੀਪ ਸਿੰਘ, ਨਿਰਮਲ ਸਿੰਘ, ਗੁਰਜੰਟ ਸਿੰਘ ਅਤੇ ਅਸ਼ਵਨੀ ਕੁਮਾਰ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
×