ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੈਨਸ਼ਨਰਾਂ ਵੱਲੋਂ ਲੀਵ ਇਨ ਕੈਸ਼ਮੈਂਟ ਜਾਰੀ ਕਰਨ ਦੀ ਮੰਗ

ਸਰਕਾਰ ਨੇ ਚਾਰ ਕਿਸ਼ਤਾਂ ’ਚ ਬਕਾਇਆ ਦੇਣ ਦਾ ਦਿੱਤਾ ਸੀ ਭਰੋਸਾ
Advertisement

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 19 ਜੂਨ

Advertisement

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਬਠਿੰਡਾ ਨੇ ਮੰਗ ਕੀਤੀ ਕਿ ਸਰਕਾਰ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਮੁਤਾਬਿਕ ਰਿਵਾਈਜ਼ਡ ਲੀਵ ਇਨ-ਕੈਸ਼-ਮੈਂਟ ਫੌਰੀ ਜਾਰੀ ਕਰੇ।

ਜਥੇਬੰਦੀ ਦੇ ਪ੍ਰੈੱਸ ਸਕੱਤਰ ਹਰਮੰਦਰ ਸਿੰਘ ਦੌਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 18 ਫਰਵਰੀ 2025 ਨੂੰ ਜਾਰੀ ਪੱਤਰ ਰਾਹੀਂ ਚਾਰ ਕਿਸ਼ਤਾਂ ’ਚ ਇਹ ਕੈਸ਼ਮੈਂਟ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਦੀ ਪਹਿਲੀ ਕਿਸ਼ਤ ਅਪਰੈਲ 2025 ਨੂੰ ਦਿੱਤੀ ਜਾਣੀ ਸੀ, ਪਰ ਹੁਣ ਤੱਕ ਇਹ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗ ਤੋਂ ਪਤਾ ਲੱਗਾ ਹੈ ਕਿ ਇਹ ਲੀਵ ਇਨ ਕੈਸ਼ਮੈਂਟ ਦਾ ਬਿੱਲ ਪੋਰਟਲ ’ਤੇ ਬਣਾਇਆ ਜਾਣਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਇਹ ਪੋਰਟਲ ਹੀ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਲੰਘੀ 4 ਜੂਨ ਨੂੰ ਇਹ ਬਿੱਲ ਪੋਰਟਲ ਦੀ ਬਜਾਇ ਸਿੱਧੇ ਤੌਰ ’ਤੇ ਆਈਐੱਫਐੱਮਐੱਸ ਰਾਹੀਂ ਬਣਾਉਣ ਦੇ ਆਦੇਸ਼ ਦਿੱਤੇ ਗਏ ਅਤੇ ਹੁਣ ਇਹ ਬਿੱਲ ਬਣਾ ਕੇ ਖ਼ਜ਼ਾਨਾ ਦਫ਼ਤਰਾਂ ਵਿੱਚ ਜਮ੍ਹਾਂ ਕਰਵਾ ਦਿੱਤੇ ਗਏ ਹਨ, ਪਰ ਖ਼ਜ਼ਾਨਾ ਦਫ਼ਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਵੱਲੋਂ ਪੇਮੈਂਟਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦਾ ਇਹ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਤਾਂ ਜੋ ਪੈਨਸ਼ਨਰਾਂ ਨੂੰ ਵਿੱਤੀ ਔਕੜਾਂ ਦਾ ਸਾਹਮਣਾ ਨਾ ਕਰਨਾ ਪਵੇ।

Advertisement