ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ
ਏਲਨਾਬਾਦ: ਸ਼ਹਿਰ ਦੇ ਗਾਂਧੀ ਚੌਕ, ਪੰਜਮੁਖੀ ਚੌਕ, ਥਾਣਾ ਰੋਡ, ਟਿੱਬੀ ਬੱਸ ਸਟੈਂਡ ਅਤੇ ਆਟੋ ਮਾਰਕੀਟ ਸਣੇ ਕਈ ਥਾਵਾਂ ’ਤੇ ਬਿਜਲੀ ਦੇ ਟਰਾਂਸਫਾਰਮਰਾਂ ਦੁਆਲੇ ਲੱਗੇ ਗੰਦਗੀ ਦੇ ਢੇਰ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੇ ਹਨ ਪਰ ਨਗਰ ਕੌਂਸਲ ਦਾ ਇਸ ਵੱਲ ਕੋਈ ਧਿਆਨ ਨਹੀਂ। ਲੋਕਾਂ ਨੇ ਦੱਸਿਆ ਕਿ ਅਜਿਹੀਆਂ ਥਾਵਾਂ ਤੋਂ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਬਿਜਲੀ ਮੁਲਾਜ਼ਮਾਂ ਨੇ ਦੱਸਿਆ ਕਿ ਜਦੋਂ ਕਿਤੇ ਅਜਿਹੀਆਂ ਥਾਵਾਂ ’ਤੇ ਬਿਜਲੀ ਸਪਲਾਈ ਖਰਾਬ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਇੱਥੇ ਕੰਮ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ। ਲੋਕਾਂ ਨੇ ਮੰਗ ਕੀਤੀ ਕਿ ਅਜਿਹੀਆਂ ਥਾਵਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ। -ਪੱਤਰ ਪ੍ਰੇਰਕ
ਫੋਟੋ-3- ਟਰਾਂਸਫਾਰਮਰ ਕੋਲ ਲੱਗੇ ਗੰਦਗੀ ਦੇ ਢੇਰ। -ਫੋਟੋ: ਸਮਾਲਸਰ