ਭੁੱਚੋ ਮੰਡੀ: ਸੀਵਰੇਜ ਓਵਰਫਲੋਅ ਹੋਣ ਕਾਰਨ ਵਾਰਡ ਨੰਬਰ-7 ਦੀਆਂ ਗਲੀਆਂ ਵਿੱਚ ਗੰਦਾ ਪਾਣੀ ਭਰਨ ਕਾਰਨ ਵਾਰਡ ਵਾਸੀਆਂ ਨੇ ਨਗਰ ਕੌਂਸਲ ਖ਼ਿਲਾਫ਼ ਰੋਸ ਵਿਖਾਵਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਾਰਡ ਵਾਸੀ ਪ੍ਰਿਤਪਾਲ ਸਿੰਘ, ਬਿੰਦਰ ਸਿੰਘ, ਮਨੀਸ਼ ਕੁਮਾਰ, ਸੁਰਜੀਤ ਕੌਰ ਅਤੇ ਮਨਜੀਤ ਕੌਰ ਨੇ ਕਿਹਾ ਕਿ ਇਹ ਸਮੱਸਿਆ ਲੰਮੇ ਸਮੇਂ ਤੋਂ ਵਾਰ ਵਾਰ ਪੈਦਾ ਹੋ ਰਹੀ ਹੈ। ਨਗਰ ਕੌਂਸਲ ਨੇ ਇਸ ਦਾ ਕੋਈ ਠੋਸ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ। ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਗੋਲਣ ਨੇ ਦੱਸਿਆ ਕਿ ਨਿਕਾਸੀ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਛੇਤੀ ਸੀਵਰੇਜ ਓਵਰਫਲੋ ਦੀ ਸਮੱਸਿਆ ਹੱਲ ਹੋ ਜਾਵੇਗੀ। -ਪੱਤਰ ਪ੍ਰੇਰਕ