
ਬੁਢਲਾਡਾ: ਸਥਾਨਕ ਸ਼ਹਿਰ ਅੰਦਰ ਪੀਣ ਵਾਲੇ ਪਾਣੀ ਲਈ ਲੱਗੇ ਆਰ.ਓ. ਲਗਾਤਰ ਬੰਦ ਹੁੰਦੇ ਜਾ ਰਹੇ ਹਨ। ਜਿਸ ਕਾਰਨ ਲੋੜਵੰਦ ਲੋਕਾਂ ਵਿੱਚ ਕਾਫੀ ਹਾਹਾਕਾਰ ਮੱਚੀ ਹੋਈ ਹੈ। ਰਾਮ ਲੀਲਾ ਗਰਾਊਂਡ ਨਾਲ ਲੱਗਦੇ ਖੇਤਰ ’ਚੋਂ ਆਰ.ਓ. ਤੋਂ ਪਾਣੀ ਪ੍ਰਾਪਤ ਕਰਨ ਵਾਲੇ ਸੈਂਕੜੇ ਘਰ ਕਈ ਦਿਨਾਂ ਤੋਂ ਆਰ.ਓ. ਬੰਦ ਹੋਣ ਕਾਰਨ ਮੁਸ਼ਕਲਾ ਦਾ ਸਾਹਮਣਾ ਕਰ ਰਹੇ ਹਨ। ਇਸ ਸੰਬੰਧੀ ਨਗਰ ਕੌਂਸਲ ਅਤੇ ਸੰਬੰਧਤ ਵਿਭਾਗ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕੌਂਸਲਰ ਪ੍ਰੇਮ ਕੁਮਾਰ ਗਰਗ ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਇਸ ਪਾਸੇ ਵੱਲ ਫੌਰੀ ਧਿਆਨ ਦਿੱਤਾ ਜਾਵੇ ਅਤੇ ਬੰਦ ਆਰਓ ਨੂੰ ਚਾਲੂ ਕੀਤਾ ਜਾਵੇ। -ਨਿੱਜੀ ਪੱਤਰ ਪ੍ਰੇਰਕ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ