ਡੀਸੀ ਦਫ਼ਤਰਾਂ ਦੇ ਬਾਬੂਆਂ ਦੀ ਕਲਮ ਛੋੜ ਹੜਤਾਲ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਡੀਸੀ ਦਫ਼ਤਰਾਂ ਦੇ ਬਾਬੂਆਂ ਦੀ ਕਲਮ ਛੋੜ ਹੜਤਾਲ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਮੁਕਤਸਰ ਦੇ ਖਜ਼ਾਨਾ ਦਫਤਰ ਅੱਗੇ ਮੁਜ਼ਾਹਰਾ ਕਰਦੇ ਹੋਏ ਮਨਿਸਟਰੀਅਲ ਕਾਮੇ।

ਜੋਗਿੰਦਰ ਸਿੰਘ ਮਾਨ
ਮਾਨਸਾ, 27 ਅਕਤੂਬਰ

ਹੁਣ ਪੰਜਾਬ ਰਾਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਆਪਣੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਕਲਮਛੋੜ ਹੜਤਾਲ ’ਚ ਹੁਣ 31 ਅਕਤੂਬਰ ਤੱਕ ਦਾ ਵਾਧਾ ਦੇ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਰਾਜ ਭਰ ਵਿੱਚ ਜਾਇਦਾਦਾਂ ­ਦੀਆਂ ਰਜਿਸਟਰੀਆਂ, ਸਰਟੀਫਿਕੇਟਾਂ ਤੇ ਲਾਇਸੰਸਾਂ ਸਮੇਤ ਅਨੇਕਾਂ ਕਿਸਮ ਦੇ ਹੋਰ ਦਫ਼ਤਰੀ ਕੰਮ-ਕਾਰ ਪ੍ਰਭਾਵਤ ਹੋਣਗੇ। ਇਨ੍ਹਾਂ ਕਰਮਚਾਰੀਆਂ ਵੱਲੋਂ ਪੰਜਾਬ ਭਰ ਵਿੱਚ ਹੜਤਾਲ ਕੀਤੀ ਹੋਈ ਹੈ, ਜਿਸ ਕਾਰਨ ਪਹਿਲਾਂ ਹੀ ਲੋਕਾਂ ਨੂੰ ਵੱਡੀ ਪੱਧਰ ’ਤੇ ਸਰਕਾਰੀ ਕੰਮ ਨਾ ਹੋਣ ਕਾਰਨ ਤਕਲੀਫ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਥੇਬੰਦੀ ਦੀ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਹੜਤਾਲ ਦਾ ਫੈਸਲਾ ਸਰਕਾਰ ਦੇ ਮਾੜੇ ਰਵੱਈਏ ਨੂੰ ਵੇਖ ਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਾਲ ਵਿਭਾਗ ਵੱਲੋਂ ਡੀਸੀ ਦਫਤਰ ਦੇ ਕਰਮਚਾਰੀਆਂ ਦੀਆਂ ਜਾਇਜ਼/ਬਿਨਾਂ ਵਿੱਤੀ ਬੋਝ ਵਾਲੀਆਂ ਮੰਗਾਂ ਨੂੰ ਮੰਨਣ ਦਾ ਵਿਸ਼ਵਾਸ ਦਿੱਤਾ ਸੀ, ਪਰ ਹੁਣ ਸਰਕਾਰ ਇਨ੍ਹਾਂ ਮੰਗਾਂ ਨੂੰ ਮੰਨਣ ’ਚ ਦੇਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਡੀ.ਸੀ ਦਫਤਰਾਂ ਵਿੱਚ ਕਰਮਚਾਰੀਆਂ ਦੀਆਂ ਤਰੱਕੀਆਂ ਪਿਛਲੇ ਲੰਮੇ ਸਮੇਂ ਤੋਂ ਨਹੀਂ ਹੋ ਰਹੀਆਂ, ਡੀ.ਸੀ.ਦਫਤਰ ਦੇ ਸੀਨੀਅਰ ਸਹਾਇਕ, ਜੋ ਨਾਇਬ ਤਹਿਸੀਲਦਾਰ ਦਾ ਪੇਪਰ ਪਾਸ ਕਰ ਚੁੱਕੇ ਹਨ, ਨੂੰ 25 ਪ੍ਰਤੀਸ਼ਤ ਕੋਟਾ ਦੇਕੇ ਤਹਿਸੀਲਾਂ ’ਚ ਨਾਇਬ ਤਹਿਸੀਲਦਾਰ ਲਗਾਉਣ ਵਰਗੇ ਬਿਨਾਂ ਵਿੱਤੀ ਬੋਝ ਵਾਲੇ ਫੈਸਲੇ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀ ਆ ਰਹੀ ਹੈ।

ਇਸੇ ਦੌਰਾਨ ਅੱਜ ਇਥੇ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਵੱਖ-ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੜਤਾਲ ਨੂੰ ਲੈਕੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਾਂ-ਕਾਰਾਂ ਨੂੰ ਆਉਣ ਵਾਲੇ ਲੋਕਾਂ ਨੂੰ ਭਰੇ ਮਨਾਂ ਨਾਲ ਘਰਾਂ ਨੂੰ ਮੁੜਨਾ ਪਿਆ।

ਅਫਸਰਾਂ ਤੱਕ ਪੁੱਜਾ ਮਨਿਸਟਰੀਅਲ ਕਾਮਿਆਂ ਦਾ ਸੇਕ

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ) ਪੰਜਾਬ ਭਰ ਦੇ ਮਨਿਸਟਰੀਅਲ ਕਾਮਿਆਂ ਦੀ ਹੜਤਾਲ ਕਾਰਣ ਹੁਣ ਡਿਪਟੀ ਕਮਿਸ਼ਨਰ ਤੋਂ ਲੈ ਕੇ ਕਰੀਬ 45 ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਕਤੂਬਰ ਮਹੀਨੇ ਦੀ ਤਨਖਾਹ ਨਹੀਂ ਲੈ ਸਕਣਗੇ। ਇਸਦਾ ਕਾਰਣ ਇਹ ਹੈ ਕਿ ਮੁਲਾਜ਼ਮਾਂ ਦੀ 7 ਅਕਤੂਬਰ ਤੋਂ ਕਲਮਛੋੜ ਹੜਤਾਲ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਕਰਕੇ ਹੁਣ ਮੁਲਾਜ਼ਮਾਂ ਨੇ ਖਜ਼ਾਨਾ ਦਫ਼ਤਰਾਂ ਦਾ ਘਿਰਾਓ ਕਰਕੇ ਅਫਸਰਾਂ ਦੀਆਂ ਤਨਖਾਹਾਂ ਦੇ ਬਿੱਲ ਰੋਕਣ ਦੀ ਨੀਤੀ ਬਣਾਈ ਹੈ। ਮੁਕਤਸਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਮੁਜ਼ਾਹਰੇ ਦੌਰਾਨ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਵਰਿੰਦਰ ਢੋਸੀਵਾਲ ਤੇ ਖੁਸ਼ਕਰਨਜੀਤ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਤੇ ਉਚ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ, ਕਈ ਬੈਠਕਾਂ ਵੀ ਹੋਈਆਂ ਪਰ ਸਰਕਾਰ ਨੇ ਕੋਈ ਮੰਗ ਪੂਰੀ ਨਹੀਂ ਕੀਤੀ। ਹੁਣ ਮਜ਼ਬੂਰ ਹੋ ਕੇ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਹੈ ਜਿਸਦੇ ਤਹਿਤ 29 ਅਕਤੂਬਰ ਤੱਕ ਕਲਮਛੋੜ ਹੜਤਾਲ ਕੀਤੀ ਹੈ। ਹੜਤਾਲ ਦੌਰਾਨ ਕੋਈ ਵੀ ਕਲਰਕ ਕਿਸੇ ਅਫਸਰ ਦੀ ਤਨਖਾਹ ਦਾ ਬਿੱਲ ਪਾਸ ਨਹੀਂ ਕਰੇਗਾ। ਇਸੇ ਵਾਸਤੇ ਉਨ੍ਹਾਂ ਖਜ਼ਾਨਾ ਦਫਤਰਾਂ ਦੇ ਮੂਹਰੇ ਧਰਨਾ ਦਿੱਤਾ ਹੈ ਤਾਂ ਕਿ ਖਜ਼ਾਨਾ ਕਰਮੀਆਂ ਉਪਰ ਕੋਈ ਦਬਾਅ ਨਾ ਪਾਇਆ ਜਾ ਸਕੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All