ਲੋਕਾਂ ਨੂੰ ਕਾਂਗਰਸ ਪਾਰਟੀ ਤੋਂ ਵਿਕਾਸ ਦੀ ਉਮੀਦ: ਕ੍ਰਿਸ਼ਨਾ ਫੋਗਾਟ
ਕਾਲਾਂਵਾਲੀ: ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਲੋਕ ਭਾਜਪਾ ਤੋਂ ਨਾਖੁਸ਼ ਹਨ। ਇਹ ਗੱਲਾਂ ਕਾਂਗਰਸ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨਾ ਫੋਗਾਟ ਨੇ ਕਹੀਆਂ। ਉਨ੍ਹਾਂ ਅੱਜ ਕਾਲਾਂਵਾਲੀ ਨਗਰ ਕੌਂਸਲ ਚੋਣਾਂ ਵਿੱਚ ਪ੍ਰਧਾਨ ਅਹੁਦੇ...
Advertisement
ਕਾਲਾਂਵਾਲੀ: ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਲੋਕ ਭਾਜਪਾ ਤੋਂ ਨਾਖੁਸ਼ ਹਨ। ਇਹ ਗੱਲਾਂ ਕਾਂਗਰਸ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨਾ ਫੋਗਾਟ ਨੇ ਕਹੀਆਂ। ਉਨ੍ਹਾਂ ਅੱਜ ਕਾਲਾਂਵਾਲੀ ਨਗਰ ਕੌਂਸਲ ਚੋਣਾਂ ਵਿੱਚ ਪ੍ਰਧਾਨ ਅਹੁਦੇ ਲਈ ਕਾਂਗਰਸ ਦੇ ਉਮੀਦਵਾਰ ਮਹੇਸ਼ ਕੁਮਾਰ ਝੋਰੜ ਲਈ ਘਰ-ਘਰ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ 11 ਸਾਲਾਂ ਦੇ ਭਾਜਪਾ ਸ਼ਾਸਨ ਦੇ ਬਾਵਜੂਦ ਕਾਲਾਂਵਾਲੀ ਵਿੱਚ ਅਜੇ ਵੀ ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਹੈ। ਇਸ ਤੋਂ ਇਲਾਵਾ ਭਾਜਪਾ ਸ਼ਾਸਨ ਦੌਰਾਨ ਸ਼ਹਿਰ ਦੇ ਵਿਕਾਸ ਲਈ ਜਾਰੀ ਕੀਤੇ ਗਏ ਫੰਡ ਵੀ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਗਏ। ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਵੀ ਬਹੁਤ ਗੰਭੀਰ ਹੈ। ਇਸ ਵਿਰੁੱਧ ਸ਼ਹਿਰ ਵਾਸੀਆਂ ਵਿੱਚ ਗੁੱਸਾ ਹੈ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਤੋਂ ਵਿਕਾਸ ਦੀ ਉਮੀਦ ਕਰਦੇ ਹਨ। -ਪੱਤਰ ਪ੍ਰੇਰਕ
Advertisement
Advertisement
×