ਲੋਕਾਂ ਨੇ ਵਿਧਾਇਕ ਦੀ ਹਾਜ਼ਰੀ ’ਚ ਬੇਪਰਦ ਕੀਤਾ ਰਾਸ਼ਨ ਘਪਲਾ

ਗੋਦਾਮ ਵਿੱਚੋਂ ਟਰਾਲੀ ’ਤੇ ਅਨਾਜ ਲਿਜਾਂਦਾ ਡਿੱਪੂ ਹੋਲਡਰ ਘੇਰਿਆ; ਅਸਲ ਲਾਭਪਾਤਰੀਆਂ ਨੂੰ ਰਾਸ਼ਨ ਨਾ ਮਿਲਣ ਦਾ ਦੋਸ਼

ਲੋਕਾਂ ਨੇ ਵਿਧਾਇਕ ਦੀ ਹਾਜ਼ਰੀ ’ਚ ਬੇਪਰਦ ਕੀਤਾ ਰਾਸ਼ਨ ਘਪਲਾ

ਲੋਕਾਂ ਵੱਲੋਂ ਘੇਰੀ ਰਾਸ਼ਨ ਦੀ ਟਰਾਲੀ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ।

ਜਸਵੰਤ ਜੱਸ
ਫ਼ਰੀਦਕੋਟ, 20 ਮਈ

ਸ਼ਹਿਰ ਦੇ ਕੁਝ ਸਰਕਾਰੀ ਰਾਸ਼ਨ ਡਿੱਪੂਆਂ ’ਤੇ ਰਾਸ਼ਨ ਵੰਡਣ ਵਿੱਚ ਹੁੰਦੀ ਕਥਿਤ ਘਪਲੇਬਾਜ਼ੀ ਨੂੰ ਸ਼ਹਿਰ ਦੇ ਲੋਕਾਂ ਨੇ ਵਿਧਾਇਕ ਦੀ ਹਾਜ਼ਰੀ ਵਿੱਚ ਬੇਪਰਦ ਕਰ ਦਿੱਤਾ। ਲੋਕਾਂ ਨੇ ਦੋਸ਼ ਲਾਇਆ ਕਿ ਡਿੱਪੂ ਹੋਲਡਰਾਂ ਵੱਲੋਂ ਅਸਲ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਰਾਸ਼ਨ ਨਹੀਂ ਦਿੱਤਾ ਜਾਂਦਾ ਬਲਕਿ ਡਿੱਪੂ ਹੋਲਡਰਾਂ ਵੱਲੋਂ ਸਰਕਾਰੀ ਗੋਦਾਮਾਂ ਵਿੱਚੋਂ ਕਣਕ ਦੀਆਂ ਟਰਾਲੀਆਂ ਲਿਆ ਕੇ ਸਿੱਧਾ ਆਪਣੇ ਚਹੇਤਿਆਂ ਦੇ ਘਰ ਰਾਸ਼ਨ ਪੁੱਜਦਾ ਕੀਤਾ ਜਾਂਦਾ ਹੈ।

ਹੈਪੀ ਸਿੰਘ, ਗੁਰਜੰਟ ਸਿੰਘ, ਜਸ਼ਨ ਢਿੱਲੋਂ ਅਤੇ ਮਾਸਟਰ ਅਮਰਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਲਗਭਗ ਦੋ ਦਰਜਨ ਤੋਂ ਵੱਧ ਡਿੱਪੂਆਂ ’ਤੇ ਲਾਭਪਾਤਰੀਆਂ ਦੀਆਂ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਅੱਜ ਸ਼ਹੀਦ ਬਲਵਿੰਦਰ ਸਿੰਘ ਨਗਰ ਦੇ ਲੋਕਾਂ ਨੇ ਇੱਕ ਡਿਪੂ ਹੋਲਡਰ ਨੂੰ ਟਰਾਲੀ ’ਤੇ ਅਨਾਜ ਲਿਜਾਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਹ ਅਨਾਜ ਅਸਲ ਲਾਭਪਾਤਰੀਆਂ ਨੂੰ ਮਿਲਣ ਦੀ ਥਾਂ ’ਤੇ ਕਿਸੇ ਹੋਰ ਥਾਂ ’ਤੇ ਭੇਜਿਆ ਜਾ ਰਿਹਾ ਸੀ। ਮੌਕੇ ’ਤੇ ਪੁੱਜੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਮਾਮਲਾ ਪਿਛਲੇ ਹਫ਼ਤੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਇਸ ਸਬੰਧੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਗੱਲਬਾਤ ਵੀ ਹੋਈ ਸੀ ਪਰ ਇਸ ਦੇ ਬਾਵਜੂਦ ਸਰਕਾਰੀ ਡਿੱਪੂਆਂ ’ਤੇ ਰਾਸ਼ਨ ਦੀ ਘਪਲੇਬਾਜੀ ਬੰਦ ਨਹੀਂ ਹੋਈ। ਉਨ੍ਹਾਂ ਕਿਹਾ ਕਿ ਡਿੱਪੂਆਂ ’ਤੇ ਰਾਸ਼ਨ ਵੰਡਣ ਦੇ ਮਾਮਲੇ ਵਿੱਚ 23 ਹਜ਼ਾਰ ਅਨਾਜ ਦੇ ਗੱਟੇ ਦਾ ਘਪਲਾ ਹੈ। ਇਸ ਸਬੰਧੀ ਕੁਝ ਦਿਨ ਪਹਿਲਾਂ ਹੀ ਸਿਟੀ ਪੁਲੀਸ ਫ਼ਰੀਦਕੋਟ ਵੱਲੋਂ ਕੇਸ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ਼ਰੀਬ ਲੋਕਾਂ ਲਈ ਆਏ ਰਾਸ਼ਨ ਵਿੱਚ ਹੁੰਦੀ ਘਪਲੇਬਾਜ਼ੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਵਿਧਾਇਕ ਨੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ। ਜ਼ਿਲ੍ਹਾ ਤੇ ਖੁਰਾਕ ਸਪਲਾਈ ਅਫ਼ਸਰ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਡਿੱਪੂਆਂ ’ਤੇ ਪਾਰਦਰਸ਼ੀ ਤਰੀਕੇ ਨਾਲ ਰਾਸ਼ਨ ਵੰਡਣਾ ਯਕੀਨੀ ਬਣਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All