ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੀਵਰੇਜ ਦੀ ਲੀਕੇਜ ਤੋਂ ਅੱਕੇ ਲੋਕਾਂ ਵੱਲੋਂ ਸੰਘਰਸ਼ ਦਾ ਐਲਾਨ

ਭਦੌਡ਼ ’ਚ ਲੀਕੇਜ ਕਾਰਨ ਸਡ਼ਕਾਂ ਟੁੱਟੀਆਂ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ
Advertisement

ਇੱਥੇ ਸੀਵਰੇਜ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਮੁਹੱਲਾ ਗੁੰਦਾਰਾ ਦੇ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਸੀਵਰੇਜ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਬੀਕੇਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਜਸਵੀਰ ਸਿੰਘ ਮਿੰਟੂ ਬਾਵਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਨੂੰ ਜਾਣ ਵਾਲੇ ਰਸਤੇ ’ਤੇ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਲੀਕੇਜ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਕਈ ਵਾਰ ਸੀਵਰੇਜ ਅਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਕੋਲ ਇਹ ਮਾਮਲਾ ਉਠਾ ਚੁੱਕੇ ਹਨ ਪਰ ਕਿਸੇ ਨੇ ਸੁਣਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਫ਼ਸਰਾਂ ਵੱਲੋਂ ਉਨ੍ਹਾਂ ਨੂੰ ਲਾਰੇ ਲਾ ਕੇ ਸਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਦੌੜ ’ਚ ਸੀਵਰੇਜ ਦੀ ਲੀਕੇਜ ਕਾਰਨ ਸੜਕਾਂ ਟੁੱਟ ਰਹੀਆਂ ਹਨ ਤੇ ਲੋਕਾਂ ਦਾ ਲੰਘਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਨੇ ਭਦੌੜ ਦੇ ਸੀਵਰੇਜ ਨੂੰ ਠੀਕ ਨਾ ਕਰਵਾਇਆ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਨਗਰ ਕੌਂਸਲ ਦੇ ਪ੍ਰਧਾਨ ਮੁਨੀਸ਼ ਗਰਗ ਨੇ ਕਿਹਾ ਕਿ ਭਦੌੜ ਦਾ ਸੀਵਰੇਜ ਸਿਸਟਮ ਖ਼ਰਾਬ ਹੋ ਚੁੱਕਾ ਹੈ ਅਤੇ ਉਹ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਚਿੱਠੀਆਂ ਵੀ ਲਿਖ ਚੁੱਕੇ ਹਨ ਪਰ ਕਿਸੇ ਵੀ ਅਧਿਕਾਰੀ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਆਪਣੇ ਪੱਧਰ ’ਤੇ ਕਈ ਵਾਰ ਸਫ਼ਾਈ ਕਰਵਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨਾਲ ਖੜ੍ਹੇ ਹਨ ਅਤੇ ਉਹ ਲੋਕਾਂ ਨਾਲ ਧਰਨੇ ’ਤੇ ਬੈਠਣਗੇ।

Advertisement

Advertisement