ਲੋਕ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ: ਜਥੇਦਾਰ ਹਰਪ੍ਰੀਤ ਸਿੰਘ : The Tribune India

ਲੋਕ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ: ਜਥੇਦਾਰ ਹਰਪ੍ਰੀਤ ਸਿੰਘ

ਲੋਕ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ: ਜਥੇਦਾਰ ਹਰਪ੍ਰੀਤ ਸਿੰਘ

ਤਖ਼ਤ ਦਮਦਮਾ ਸਾਹਿਬ ਵਿਖੇ ਇਕ ਬੱਚੇ ਦੇ ਦਸਤਾਰ ਸਜਾਉਂਦੇ ਹੋਏ ਜਥੇਦਾਰ ਹਰਪ੍ਰੀਤ ਸਿੰਘ। -ਫੋਟੋ: ਪੰਜਾਬੀ ਟ੍ਰਿਬਿਊਨ

ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ, 5 ਫਰਵਰੀ

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਅੱਜ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੂਸਰਾ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਦਸਤਾਰਬੰਦੀ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਪੰਜ ਹਜ਼ਾਰ ਦੇ ਸਿੱਖ ਬੱਚਿਆਂ ਨੇ ਭਾਗ ਲਿਆ। ਤਖ਼ਤ ਦਮਦਮਾ ਸਾਹਿਬ ਵੱਲੋਂ ਬੱਚਿਆਂ ਨੂੰ ਦਸਤਾਰਾਂ ਮੁਫ਼ਤ ਦਿੱਤੀਆਂ ਗਈਆਂ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੁਝ ਬੱਚਿਆਂ ਦੇ ਸਿਰ ਉਪਰ ਦਸਤਾਰ ਸਜਾਈ। ਤਖ਼ਤ ਸਾਹਿਬ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਜਥਦੇਾਰ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਵਿੱਚ ਦਸਤਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਦਸਤਾਰ ਗੁਰੂ ਸਾਹਿਬਾਨਾਂ ਵੱਲੋਂ ਸਿੱਖ ਕੌਮ ਨੂੰ ਇੱਕ ਵੱਡੀ ਬਖਸ਼ਿਸ਼ ਹੈ, ਜਿਸ ਨਾਲ ਸਿੱਖਾਂ ਦੀ ਇੱਕ ਵੱਖਰੀ ਪਛਾਣ ਬਣੀ ਹੋਈ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਤਿੱਤਪੁਣੇ ਤੋਂ ਬਚਾਉਣ ਲਈ ਬਾਣੀ, ਬਾਣੇ ਅਤੇ ਸਿੱਖ ਇਤਿਹਾਸ ਨਾਲ ਜੋੜਨ। ਉਨ੍ਹਾਂ ਕਿਹਾ ਕਿ ਜੋ ਬੱਚਾ ਅੱਜ ਤਖ਼ਤ ਸਾਹਿਬ ਤੋਂ ਦਸਤਾਰ ਸਜਾ ਕੇ ਜਾਵੇਗਾ ਉਹ ਆਪਣੇ ਆਖ਼ਰੀ ਸੁਵਾਸਾਂ ਤੱਕ ਦਸਤਾਰ ਸਜਾਉਣੀ ਨਾ ਭੁੱਲੇ। ਇਸ ਮੌਕੇ ਉਨ੍ਹਾਂ ਦਸਤਾਰਬੰਦੀ ਕਰਨ ਵਾਲੇ ਕੋਚ ਸਾਹਿਬਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਬਾਬਾ ਟੇਕ ਸਿੰਘ ਧਨੌਲਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਬਰਨਾਲਾ, ਭੋਲਾ ਸਿੰਘ ਇੰਚਾਰਜ ਉਪ ਦਫਤਰ ਧਰਮ ਪ੍ਰਚਾਰ ਕਮੇਟੀ, ਮੈਨੇਜਰ ਰਣਜੀਤ ਸਿੰਘ ਆਦਿ ਸਖਸ਼ੀਅਤਾਂ ਵੀ ਸ਼ਾਮਲ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All