ਜੋਗਿੰਦਰ ਸਿੰਘ ਮਾਨ
ਮਾਨਸਾ, 5 ਜੂਨ
ਪੰਜਾਬ ਖੇਤ ਮਜਦੂਰ ਸਭਾ ਦੇ ਬੈਨਰ ਹੇਠ ਔਰਤਾਂ ਅਤੇ ਮਜਦੂਰਾਂ ਵੱਲੋਂ ਮਾਈਕਰੋ ਫਾਈਨਾਂਸ ਸਮੇਤ ਪ੍ਰਾਈਵੇਟ ਕੰਪਨੀਆਂ ਦੀ ਜਬਰੀ ਉਗਰਾਹੀਂ ਖਿਲਾਫ਼ ਕਰਜ਼ਾ ਮੁਕਤੀ ਤਹਿਤ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਉਪਰੰਤ ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਦੀ ਅਗਵਾਈ ਹੇਠ ਮਾਨਸਾ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਤੋਂ ਪਹਿਲਾਂ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਅਰਸ਼ੀ ਨੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਵੱਲੋਂ ਸੈਲਫ ਰੁਜ਼ਗਾਰ ਦੇ ਨਾਮ `ਤੇ ਗਰੁੱਪ ਬਣਾ ਕੇ ਦਿੱਤੇ ਕਰਜ਼ਿਆਂ ਨੂੰ ਸਰਕਾਰ ਮੁਆਫ਼ ਕਰਵਾਏ ਜਾਂ ਆਪਣੀ ਜ਼ਿੰਮੇਵਾਰੀ ਲਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।