ਲੋਕਾਂ ਨੂੰ ਅੱਖਾਂ ਦਾਨ ਬਾਰੇ ਜਾਗਰੂਕ ਕੀਤਾ
ਮਾਨਸਾ ਦੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 8 ਸਤੰਬਰ ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰਨੀਅਲ ਅੰਨ੍ਹਾਪਣ, ਕੋਰਨੀਅਲ ਟ੍ਰਾਂਸਪਲਾਂਟ ਬਾਰੇ ਲੋਕਾਂ ਨੂੰ ਜਾਗਰੂਕ ਕਰ ਕੇ, ਉਨ੍ਹਾਂ ਨੂੰ ਅੱਖਾਂ...
Advertisement
ਮਾਨਸਾ ਦੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 8 ਸਤੰਬਰ ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰਨੀਅਲ ਅੰਨ੍ਹਾਪਣ, ਕੋਰਨੀਅਲ ਟ੍ਰਾਂਸਪਲਾਂਟ ਬਾਰੇ ਲੋਕਾਂ ਨੂੰ ਜਾਗਰੂਕ ਕਰ ਕੇ, ਉਨ੍ਹਾਂ ਨੂੰ ਅੱਖਾਂ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 8 ਸਤੰਬਰ ਤੱਕ ਇਸ ਪੰਦਰਵਾੜੇ ਵਿਚ ਪੈਰਾ ਮੈਡੀਕਲ ਸਟਾਫ, ਆਸ਼ਾ ਵਰਕਰ ਅਤੇ ਮਾਸ ਮੀਡੀਆ ਵਿੰਗ ਦੁਆਰਾ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਸ ਲੜੀ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਚ ਦਵਾਈ ਲੈਣ ਆਏ ਮਰੀਜ਼ਾਂ ਨੂੰ ਓਪੀਡੀ ਅਤੇ ਅੱਖਾਂ ਦੀ ਓਪੀਡੀ ਵਿੱਚ ਡਾ. ਪੱਲਵੀ ਮੈਨਨ ਅੱਖ ਰੋਗਾਂ ਦੇ ਮਾਹਿਰ ਵੱਲੋਂ ਜਾਗਰੂਕ ਕੀਤਾ ਗਿਆ।
Advertisement
Advertisement
×