ਲੋਕਾਂ ਨੂੰ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਪਛੜੇ ਵਰਗ ਦੇ ਲੋਕਾਂ ਦੀ ਸਾਰ ਲੈਣ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਵਾਲੇ ''ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ' ਦਾ ਜ਼ਿਲ੍ਹਾ ਪੱਧਰ 'ਤੇ ਕੋਈ ਦਫਤਰ ਨਾ ਹੋਣ ਕਾਰਣ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਚਿੰਤਤ ਹਨ ਤੇ...
Advertisement
ਪਛੜੇ ਵਰਗ ਦੇ ਲੋਕਾਂ ਦੀ ਸਾਰ ਲੈਣ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਵਾਲੇ ''ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ' ਦਾ ਜ਼ਿਲ੍ਹਾ ਪੱਧਰ 'ਤੇ ਕੋਈ ਦਫਤਰ ਨਾ ਹੋਣ ਕਾਰਣ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਚਿੰਤਤ ਹਨ ਤੇ ਉਨ੍ਹਾਂ ਦੀ ਇਹ ਚਿੰਤਾ ਉਸ ਵੇਲੇ ਹੋਰ ਡੂੰਘੀ ਹੋ ਜਾਂਦੀ ਹੈ ਜਦੋਂ ਨੈਸ਼ਨਲ ਬੀਸੀ ਕਮਿਸ਼ਨ ਨੂੰ ਦਫਤਰਾਂ ਸਬੰਧੀ ਲਿਖੇ ਪੱਤਰ ਦਾ ਵੀ ਕੋਈ ਜਵਾਬ ਨਹੀਂ ਮਿਲਦਾ। ਸ੍ਰੀ ਥਿੰਦ ਇੱਥੇ ਪਛੜੇ ਵਰਗ ਦੇ ਲੋਕਾਂ ਦੀ ਸਾਰ ਲੈਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦੇ ਅਸਰ ਬਾਰੇ ਜਾਨਣ ਵਾਸਤੇ ਪੁੱਜੇ ਸਨ। ਇਸ ਮੌਕੇ ਸੁਖਜਿੰਦਰ ਸਿੰਘ ਕਾਉਣੀ, ਜਸ਼ਨ ਬਰਾੜ, ਵਰਿੰਦਰ ਢੋਸੀਵਾਲ ਸਣੇ ਹੋਰ ਆਗੂ ਤੇ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਥਿੰਦ ਨੇ ਕਿਹਾ ਕਿ ਉਹ ਪੱਛੜੇ ਵਰਗ ਦੇ ਲੋਕਾਂ ਦੇ ਹਿੱਤਾਂ ਲਈ ਪੂਰੇ ਯਤਨ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
Advertisement
Advertisement