ਪੱਤਰ ਪ੍ਰੇਰਕ
ਮਮਦੋਟ, 13 ਫ਼ਰਵਰੀ
ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਫਿਰੋਜ਼ਪੁਰ ਦੇ ਲੋਕ ਕਾਂਗਰਸ ਨੂੰ ਬਹੁਮਤ ਦੇ ਕੇ ਇਕ ਵਾਰ ਫਿਰ ਪੰਜਾਬ ਨੂੰ ਅਕਾਲੀ, ਭਾਜਪਾ ਤੋਂ ਮੁਕਤ ਪੰਜਾਬ ਬਣਾਉਣਗੇ। ਇਹ ਵਿਚਾਰ ਵਿਧਾਨ ਸਭਾ ਹਲਕ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਹਲਕੇ ਦੇ ਪਿੰਡ ਮੋਹਕਮ ਖਾਂ ਵਾਲਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਦੇ ਇਕੱਠ ਸਾਬਤ ਕਰਦੇ ਹਨ ਕਿ ਲੋਕ ਆਪਣੇ ਹਿੱਤਾਂ ਪ੍ਰਤੀ ਜਾਗਰੂਕ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਲਈ ਇਸ ਵਾਰ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ।