ਪੱਤਰ ਪ੍ਰੇਰਕ
ਬਠਿੰਡਾ, 7 ਅਗਸਤ
ਪਿੰਡ ਸੇਲਬਰਾਹ ਨੇੜੇ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਕਬਜ਼ੇ ਵਿੱਚੋਂ 200 ਕਿਲੋ ਭੁੱਕੀ ਬਰਾਮਦ ਕੀਤੀ ਹੈ। ਗੁਪਤ ਸੂਚਨਾ ਮਿਲਣ ’ਤੇ ਸੀਆਈਏ ਸਟਾਫ਼-1 ਦੇ ਸਬ-ਇੰਸਪੈਕਟਰ ਹਰਜੀਵਨ ਸਿੰਘ ਦੀ ਅਗਵਾਈ ਵਾਲੀ ਪੁਲੀਸ ਟੀਮ ਨੇ ਪਿੰਡ ਸੇਲਬਰਾਹ ਵਿੱਚ ਇੱਕ ਘਰ ’ਚ ਛਾਪਾ ਮਾਰ ਕੇ ਮਿੱਠੂ ਸਿੰਘ ਕੋਲੋਂ 200 ਕਿਲੋ ਭੁੱਕੀ ਬਰਾਮਦ ਕੀਤੀ। ਪੁਲੀਸ ਨੇ ਦੱਸਿਆ ਕਿ ਮਿੱਠੂ ਸਿੰਘ ਤੋਂ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਸ ਨੇ ਖੁਲਾਸਾ ਕੀਤਾ ਕਿ ਉਸ ਨੂੰ ਭੁੱਕੀ ਸੰਧੂਰਾ ਸਿੰਘ ਤੋਂ ਮਿਲੀ ਸੀ, ਜੋ ਇਸ ਨੂੰ ਟਰੱਕ ਰਾਹੀਂ ਲੈ ਕੇ ਆਇਆ ਸੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਫੂਲ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮਿੱਠੂ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਹੈ।